ਦਿੱਲੀ ਦੀ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ ਨੂੰ ਦਿੱਤੀ ਅੰਤਰਿਮ ਜ਼ਮਾਨਤ


ਨਵੀਂ ਦਿੱਲੀ: ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਨੇ ਜੈਕਲੀਨ ਫਰਨਾਂਡੀਜ਼ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਈਡੀ ਨੇ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਵੀ ਨਾਮਜ਼ਦ ਕੀਤਾ ਸੀ। ਪਿਛਲੀ ਸੁਣਵਾਈ ਵਿੱਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਜੈਕਲੀਨ ਨੂੰ ਅੱਜ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਹੁਣ ਨਵਜੋਤ ਸਿੱਧੂ ਨਹੀਂ ਬੋਲਦੇ, ਜੇਲ੍ਹ ‘ਚ ਚੁੱਪ, ਸਮਰਥਕਾਂ ਨੂੰ ਵੱਡਾ ਝਟਕਾ D5 Channel Punjabi ਅਦਾਲਤ ਨੇ ਜੈਕਲੀਨ ਨੂੰ 50,000 ਰੁਪਏ ਦੇ ਮੁਚੱਲਕੇ ‘ਤੇ ਅੰਤਰਿਮ ਜ਼ਮਾਨਤ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰੈਗੂਲਰ ਜ਼ਮਾਨਤ ਦੀ ਅਰਜ਼ੀ ‘ਤੇ ਈਡੀ ਨੂੰ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਬਾਲੀਵੁਡ ਅਦਾਕਾਰਾ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਈ ਗਈ ਹੈ, ਹੁਣ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਨਹੀਂ ਹੈ। ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਮੰਨ ਲਓ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *