ਪੱਛਮੀ ਦਿੱਲੀ ‘ਚ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਕ ਇਮਾਰਤ ‘ਚ ਸ਼ੁੱਕਰਵਾਰ ਨੂੰ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਕਿਹਾ ਕਿ ਗਿਣਤੀ ਵਧ ਸਕਦੀ ਹੈ ਕਿਉਂਕਿ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਅਤੇ ਬਚਾਅ ਕਾਰਜ ਜਾਰੀ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਗਜ਼ਨੀ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।
ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 12 ਹੋਰ ਜ਼ਖਮੀ ਹੋ ਗਏ। ਇਨ੍ਹਾਂ ਸਾਰਿਆਂ ਦਾ ਸੰਜੇ ਗਾਂਧੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਅੱਗ ‘ਤੇ ਕਾਬੂ ਪਾਉਣ ਲਈ 24 ਫਾਇਰ ਟੈਂਡਰ ਮੌਕੇ ‘ਤੇ ਮੌਜੂਦ ਹਨ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ 4:40 ਵਜੇ ਅੱਗ ਲੱਗਣ ਦੀ ਕਾਲ ਮਿਲੀ ਸੀ। ਸ਼ੁਰੂਆਤ ‘ਚ 10 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਸਨ। ਅੱਗ ਬੁਝਾਉਣ ਲਈ ਹੋਰ 14 ਨੂੰ ਬਾਅਦ ਵਿੱਚ ਭੇਜਿਆ ਗਿਆ।

