26 ਦਸੰਬਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਜ਼ਰੀ ਵਿੱਚ ਵੀਰ ਬਾਲ ਦਿਵਸ ਮਨਾਇਆ ਜਾਵੇਗਾ 🚩 ਮੇਜਰ ਧਿਆਨ ਚੰਦ ਨੈਸ਼ਨਲ ਵਿਖੇ ਕੇਂਦਰ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਿੱਲੀ ਦੇ ਸਟੇਡੀਅਮ ‘ਚ 26 ਦਸੰਬਰ ਨੂੰ ਸਵੇਰੇ 11.00 ਵਜੇ ਤੋਂ ਵੱਡਾ ਸਮਾਗਮ ਹੋਵੇਗਾ 🚩 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
