Site icon Geo Punjab

ਪਟਿਆਲਾ: ਡਾ: ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ

ਪਟਿਆਲਾ: ਡਾ: ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ

ਪਟਿਆਲਾ: ਡਾ: ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ

– ਛੱਪੜਾਂ ਦੀ ਸਫ਼ਾਈ ਤੋਂ ਲੈ ਕੇ ਸੜਕਾਂ ਦੀ ਮੁਰੰਮਤ ਤੱਕ ਪਿੰਡਾਂ ਦੇ ਮਸਲੇ ਤੁਰੰਤ ਹੱਲ ਕੀਤੇ ਜਾਣ

ਪਟਿਆਲਾ, 19 ਨਵੰਬਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ | ਮੀਟਿੰਗ ਦੌਰਾਨ ਪਿੰਡ ਪੱਧਰ ‘ਤੇ ਦਰਪੇਸ਼ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਇਸ ਦੌਰਾਨ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਆਰ.ਟੀ.ਓ ਬਬਨਦੀਪ ਸਿੰਘ ਵਾਲੀਆ, ਪੀਡੀਏ ਏਸੀਏ ਜਸ਼ਨਪ੍ਰੀਤ ਕੌਰ ਗਿੱਲ, ਐਸਡੀਐਮ ਇਸਮਤ ਵਿਜੇ ਸਿੰਘ, ਐਸਡੀਐਮ ਹਰਜੋਤ ਕੌਰ ਹਾਜ਼ਰ ਸਨ।

ਸਿਹਤ ਮੰਤਰੀ ਨੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ, ਥਾਪਰ ਤੇ ਸੀਚੇਵਾਲ ਮਾਡਲ ਨੂੰ ਲਾਗੂ ਕਰਨ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਗੁਣਵੱਤਾ, ਸਟਰੀਟ ਲਾਈਟਾਂ ਦਾ ਪ੍ਰਬੰਧ, ਬਰਸਾਤੀ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਨਹਿਰੀ ਪਾਣੀ ਦੀ ਵਰਤੋਂ ਵਰਗੇ ਮੁੱਦਿਆਂ ‘ਤੇ ਵਿਭਾਗਾਂ ਨੂੰ ਸਮੇਂ ਸਿਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਾ: ਬਲਬੀਰ ਸਿੰਘ ਨੇ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਿੰਡ ਵਾਸੀਆਂ ਤੋਂ ਸੁਝਾਅ ਵੀ ਮੰਗੇ। ਇਸ ਦੇ ਨਾਲ ਹੀ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਨਵੀਆਂ ਕਲੋਨੀਆਂ ਵਿੱਚ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Exit mobile version