11/11/2026
ਪਟਿਆਲਾ : ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਡੀਸੀ ਦਫ਼ਤਰ ਦੇ ਸਟਾਫ਼ ਨਾਲ ਦੀਵਾਲੀ ਮਨਾਈ।
ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਡੀਸੀ ਦਫ਼ਤਰ ਦੇ ਸਮੁੱਚੇ ਸਟਾਫ਼ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਮੂਹ ਦਫ਼ਤਰੀ ਸਟਾਫ਼ ਨੇ ਇਕੱਠੇ ਹੋ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਤਿਉਹਾਰ ਦਾ ਆਨੰਦ ਮਾਣਿਆ |
ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਸਮੂਹ ਕਰਮਚਾਰੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ | ਅਜਿਹੇ ਮੌਕੇ ਦਫ਼ਤਰ ਦੇ ਰੁਝੇਵਿਆਂ ਤੋਂ ਇਲਾਵਾ ਇਕੱਠੇ ਹੋਣ ਅਤੇ ਜਸ਼ਨ ਮਨਾਉਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰੀਤਾ ਜੌਹਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਦਿਵਿਆ ਸਿੰਗਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਉਨ੍ਹਾਂ ਸਟਾਫ਼ ਨਾਲ ਦੀਵਾਲੀ ਦੀਆਂ ਖੁਸ਼ੀਆਂ ਵੀ ਸਾਂਝੀਆਂ ਕੀਤੀਆਂ।
ਇਸ ਮੌਕੇ ਡੀਸੀ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਆਪਸੀ ਸਦਭਾਵਨਾ ਅਤੇ ਉਤਸ਼ਾਹ ਨਾਲ ਤਿਉਹਾਰ ਮਨਾਇਆ।