ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਲਿਆਉਣ ਦੀ ਅਪੀਲ
-ਜ਼ਿਲ੍ਹੇ ਦੀਆਂ ਮੰਡੀਆਂ ‘ਚ 3 ਲੱਖ 17,661 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, 3 ਲੱਖ 5735 ਮੀਟ੍ਰਿਕ ਟਨ ਫਸਲ ਦੀ ਖਰੀਦ
– ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ ਵੀ ਦਿੱਤਾ ਗਿਆ
ਪਟਿਆਲਾ, 14 ਅਕਤੂਬਰ:
ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਖਰੀਦੀ ਗਈ ਫਸਲ ਦੀ ਨਾਲੋ-ਨਾਲ ਅਦਾਇਗੀ ਅਤੇ ਲਿਫਟਿੰਗ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ ਵੀ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਈਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ ਦੀ ਕਟਾਈ ਨਹੀਂ ਕੀਤੀ ਜਾ ਸਕਦੀ ਅਤੇ ਕੰਬਾਈਨਾਂ ‘ਤੇ ਸੁਪਰ ਐਸ.ਐਮ.ਐਸ ਲਗਾਏ ਜਾਣ ਪਰ ਜੇਕਰ ਕੋਈ ਕੰਬਾਈਨ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਉਸ ਕੰਬਾਈਨ ਨੂੰ ਜ਼ਬਤ ਕਰ ਲਿਆ ਜਾਵੇਗਾ।
ਡਾ: ਪ੍ਰੀਤੀ ਯਾਦਵ ਨੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਫਸਲ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਖਰੀਦੀ ਜਿਣਸ ਦੀ ਅਦਾਇਗੀ ਅਤੇ ਲਿਫਟਿੰਗ 48 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾਵੇ। ਉਨ੍ਹਾਂ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਅਤੇ ਇਸ ਦੀ ਲਿਫਟਿੰਗ ਦੇ ਪ੍ਰਬੰਧਾਂ ਦਾ ਇਕ-ਇਕ ਕਰਕੇ ਜਾਇਜ਼ਾ ਲਿਆ ਅਤੇ ਖਰੀਦ ਏਜੰਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 108 ਖਰੀਦ ਕੇਂਦਰਾਂ ਵਿੱਚੋਂ 102 ਵਿੱਚ ਹੁਣ ਤੱਕ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ 3 ਲੱਖ 17,661 ਮੀਟ੍ਰਿਕ ਟਨ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ 3 ਲੱਖ 5735 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ 12 ਲੱਖ 35 ਹਜ਼ਾਰ 773 ਮੀਟ੍ਰਿਕ ਟਨ ਝੋਨੇ ਦੀ ਆਮਦ ਦਾ ਅਨੁਮਾਨ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਤੋਂ 144259 ਮੀਟ੍ਰਿਕ ਟਨ, ਮਾਰਕਫੈੱਡ ਤੋਂ 65982 ਮੀਟ੍ਰਿਕ ਟਨ, ਪਨਸਪ ਤੋਂ 56287 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਤੋਂ 39207 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਇਸ ਮੌਕੇ ਏ.ਡੀ.ਸੀ ਨਵਰੀਤ ਕੌਰ ਸੇਖੋਂ, ਡੀ.ਐਫ.ਐਸ.ਸੀ ਡਾ.ਰਵਿੰਦਰ ਕੌਰ ਸਮੇਤ ਜਿਲ੍ਹਾ ਮੰਡੀ ਅਫਸਰ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਮੌਜੂਦ ਸਨ।
