ਪਟਿਆਲਾ: ਦੀਵਾਲੀ ਤੋਂ ਪਹਿਲਾਂ ਪਟਿਆਲਾ ਵਾਸੀਆਂ ਨੂੰ 5 ਨਵੇਂ ਫਾਇਰ ਇੰਜਨ ਮਿਲੇ ਹਨ- ਅਜੀਤਪਾਲ ਸਿੰਘ ਕੋਹਲੀ

ਪਟਿਆਲਾ: ਦੀਵਾਲੀ ਤੋਂ ਪਹਿਲਾਂ ਪਟਿਆਲਾ ਵਾਸੀਆਂ ਨੂੰ 5 ਨਵੇਂ ਫਾਇਰ ਇੰਜਨ ਮਿਲੇ ਹਨ- ਅਜੀਤਪਾਲ ਸਿੰਘ ਕੋਹਲੀ

ਪਟਿਆਲਾ: ਦੀਵਾਲੀ ਤੋਂ ਪਹਿਲਾਂ ਪਟਿਆਲਾ ਵਾਸੀਆਂ ਨੂੰ 5 ਨਵੇਂ ਫਾਇਰ ਇੰਜਨ ਮਿਲੇ ਹਨ- ਅਜੀਤਪਾਲ ਸਿੰਘ ਕੋਹਲੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹੁਣ ਪਟਿਆਲਾ ਵਾਸੀ ਹੋਰ ਸੁਰੱਖਿਅਤ ਹੋਣਗੇ

ਲੋਕਾਂ ਦੇ ਪੈਸੇ ਨੂੰ ਲੋਕ ਭਲਾਈ ‘ਤੇ ਲਗਾਉਣਾ ਸਾਡਾ ਫਰਜ਼ – ਕੁੰਦਨ ਗੋਗੀਆ

ਪਟਿਆਲਾ, 14 ਅਕਤੂਬਰ

ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੀਵਾਲੀ ਤੋਂ ਪਹਿਲਾਂ 5 ਨਵੇਂ ਫਾਇਰ ਇੰਜਨ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ ਜੋ ਕਿ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ।

ਵਿਧਾਇਕ ਨੇ ਕਿਹਾ ਕਿ ਇਸ ਨਵੀਂ ਪਹਿਲਕਦਮੀ ਨਾਲ ਪਟਿਆਲਾ ਵਾਸੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਵੱਡਾ ਤੋਹਫਾ ਹੈ ਜੋ ਕਿ ਸ਼ਹਿਰ ਨੂੰ ਆਧੁਨਿਕ ਫਾਇਰ ਸੇਵਾਵਾਂ ਪ੍ਰਦਾਨ ਕਰਨ ਵੱਲ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰ ਵਿੱਚ ਨਵਾਂ ਫਾਇਰ ਸਟੇਸ਼ਨ ਵੀ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦੀ ਹੀ ਚਾਲੂ ਕਰ ਦਿੱਤਾ ਜਾਵੇਗਾ। ਇਸ ਨਾਲ ਪਟਿਆਲਾ ਵਿੱਚ ਅੱਗ ਬੁਝਾਊ ਸੇਵਾਵਾਂ ਤੱਕ ਪਹੁੰਚ ਵਿੱਚ ਹੋਰ ਸੁਧਾਰ ਹੋਵੇਗਾ ਅਤੇ ਸਮੇਂ ਸਿਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਨ੍ਹਾਂ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ ਨੂੰ ਸੌਂਪਣ ਦੀ ਰਸਮ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਫਾਇਰ ਬ੍ਰਿਗੇਡ ਗੱਡੀਆਂ ਪਟਿਆਲਾ ਵਾਸੀਆਂ ਲਈ ਸਹਾਈ ਸਿੱਧ ਹੋਣਗੀਆਂ ਅਤੇ ਕਿਸੇ ਵੀ ਹੰਗਾਮੀ ਸਥਿਤੀ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਕਾਰਗਰ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਵੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਮੇਅਰ ਨੇ ਦੱਸਿਆ ਕਿ ਪਹਿਲਾਂ ਪਟਿਆਲਾ ਕੋਲ ਸਿਰਫ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਨ ਪਰ ਹੁਣ 5 ਹੋਰ ਨਵੀਆਂ ਗੱਡੀਆਂ ਆਉਣ ਨਾਲ ਇਹ ਗਿਣਤੀ 10 ਹੋ ਗਈ ਹੈ।ਇਨ੍ਹਾਂ ਗੱਡੀਆਂ ਦੇ ਆਉਣ ਨਾਲ ਪਟਿਆਲਾ ਸ਼ਹਿਰ ਅਤੇ ਆਲੇ ਦੁਆਲੇ ਦੀਆਂ ਘਟਨਾਵਾਂ ‘ਤੇ ਜਲਦੀ ਕਾਬੂ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕਿਸੇ ਵੀ ਨਾਗਰਿਕ ਨੂੰ ਕੋਈ ਨੁਕਸਾਨ ਨਾ ਹੋਵੇ ਅਤੇ ਹਰ ਸ਼ਹਿਰ ਨੂੰ ਸੁਰੱਖਿਅਤ ਬਣਾਇਆ ਜਾਵੇ।

ਇਸ ਦੌਰਾਨ ਮੇਅਰ ਨੇ ਕਿਹਾ ਕਿ ਨਗਰ ਨਿਗਮ ਵਜੋਂ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਲਗਾਈਏ | ਸਰਕਾਰ ਅਤੇ ਨਗਰ ਨਿਗਮ ਦੋਵੇਂ ਮਿਲ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਇਹ ਸਭ ਕੁਝ ਉਦੋਂ ਹੀ ਸਫ਼ਲ ਹੋ ਸਕਦਾ ਹੈ ਜਦੋਂ ਲੋਕ ਆਪਣਾ ਯੋਗਦਾਨ ਅਤੇ ਸਹਿਯੋਗ ਦੇਣ। ਜਨਤਾ ਦੇ ਸਹਿਯੋਗ ਨਾਲ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਕਿਸੇ ਵੀ ਹਾਦਸੇ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਸੂਬਾ ਸਰਕਾਰ ਲੋਕਾਂ ਦੇ ਹਿੱਤਾਂ ਪ੍ਰਤੀ ਗੰਭੀਰ ਹੈ ਅਤੇ ਆਮ ਲੋਕਾਂ ਨੂੰ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਜੀਵਨ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਸ ਮੌਕੇ ਸਹਾਇਕ ਡਵੀਜ਼ਨਲ ਫਾਇਰ ਅਫ਼ਸਰ ਹਰਿੰਦਰਪਾਲ ਸਿੰਘ, ਫਾਇਰ ਸਟੇਸ਼ਨ ਅਫ਼ਸਰ ਰਜਿੰਦਰ ਕੌਸ਼ਲ, ਸਬ ਫਾਇਰ ਅਫ਼ਸਰ ਰਮਨ ਕੁਮਾਰ, ਮਨੋਜ ਕੁਮਾਰ, ਵਿਸ਼ਾਲ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *