– ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਦਾ ਸਨਮਾਨ
ਅਮਰੀਕਾ ਵਿੱਚ ਹੋਈ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਟਿਆਲਾ ਪੁੱਜੇ ਪਹਿਲਵਾਨ ਜਸਕਰਨ ਸਿੰਘ ਦਾ ਅੱਜ ਇੱਥੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਨੇ ਪਹਿਲਵਾਨ ਜਸਕਰਨ ਸਿੰਘ ਨੂੰ ਸਨਮਾਨਿਤ ਕਰਦਿਆਂ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ |
ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਪਟਿਆਲਾ ਦੇ ਰਹਿਣ ਵਾਲੇ ਨੌਜਵਾਨ ਪਹਿਲਵਾਨ ਜਸਕਰਨ ਸਿੰਘ ਨੇ ਅੰਤਰਰਾਸ਼ਟਰੀ ਪੱਧਰ ‘ਤੇ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਦੀ ਇਹ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ ਅਤੇ ਹੋਰ ਖਿਡਾਰੀਆਂ ਨੂੰ ਵੀ ਸਖ਼ਤ ਮਿਹਨਤ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕਰੇਗੀ।
ਇਸ ਮੌਕੇ ਜ਼ਿਲ੍ਹਾ ਕੁਸ਼ਤੀ ਸੰਸਥਾ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ, ਕੇਸਰ ਕੁਸ਼ਤੀ ਅਖਾੜਾ ਪਟਿਆਲਾ ਦੇ ਕੋਚ ਸਾਰਜ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
