ਪਟਿਆਲਾ ਨਿਊਜ਼ : ਆਲ ਇੰਡੀਆ ਅੰਬੇਡਕਰ ਮਹਾਸਭਾ ਦੇ ਨਵੇਂ ਕੇਂਦਰੀ ਦਫਤਰ ਦਾ ਉਦਘਾਟਨ ਸਿਹਤ ਮੰਤਰੀ ਸ
ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਾਨਤਾ ਜ਼ਰੂਰੀ: ਬਲਬੀਰ ਸਿੰਘ
ਨੇ ਕਿਹਾ, ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਵਿੱਚ ਲਗਾਤਾਰ ਸੁਧਾਰ ਕਰ ਰਹੀ ਹੈ
ਪਟਿਆਲਾ 2 ਮਈ:
ਆਲ ਇੰਡੀਆ ਅੰਬੇਡਕਰ ਮਹਾਸਭਾ (ਰਜਿ.) ਦੇ ਕੇਂਦਰੀ ਦਫਤਰ ਰਣਜੀਤ ਨਗਰ, ਪਟਿਆਲਾ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸਮਾਜ ਸੇਵੀ, ਅਧਿਕਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।
ਮੁੱਖ ਮਹਿਮਾਨ ਡਾ: ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ: ਬੀ.ਆਰ.ਅੰਬੇਦਕਰ ਦੇ ਸੁਪਨਿਆਂ ਦਾ ਸਮਾਜ ਤਾਂ ਹੀ ਸਿਰਜਿਆ ਜਾ ਸਕਦਾ ਹੈ ਜਦੋਂ ਹਰ ਵਰਗ ਨੂੰ ਬਰਾਬਰ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਲਗਾਤਾਰ ਕਦਮ ਚੁੱਕ ਰਹੀ ਹੈ ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਹੋ ਸਕੇ।
ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਸਿਹਤ ਬੀਮਾ ਯੋਜਨਾ ਤਹਿਤ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਦੇ ਕੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਅਤੇ ਚੰਗੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਦਾ ਖਰਚਾ ਵੀ ਘਟਿਆ ਹੈ।
ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰਨ, ਮਜ਼ਦੂਰਾਂ ਦੀ ਭਲਾਈ ਲਈ ਵਿਸ਼ੇਸ਼ ਸਕੀਮਾਂ ਲਿਆਉਣ ਅਤੇ ਔਰਤਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਮਹਾਸਭਾ ਦੇ ਕੌਮੀ ਪ੍ਰਧਾਨ ਰਾਕੇਸ਼ ਬਹਾਦਰ ਨੇ ਵੀ ਅਮਰੀਕ ਸਿੰਘ ਬੰਗੜ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸੱਚੇ ਅੰਬੇਡਕਰਵਾਦੀ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦੇਸ਼ ਦੇ 18 ਰਾਜਾਂ ਵਿੱਚ ਸਰਗਰਮ ਹੈ ਅਤੇ ਨੌਜਵਾਨਾਂ ਨੂੰ ਅੰਬੇਡਕਰਵਾਦੀ ਸੋਚ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਫੈਲਾ ਰਹੀ ਹੈ।
ਪ੍ਰੋਗਰਾਮ ਦੌਰਾਨ ਰਾਸ਼ਟਰੀ ਖਜ਼ਾਨਚੀ ਰੀਨਾ ਗਾਵਸਕਰ ਵਾਲਮੀਕੀ, ਪੰਜਾਬ ਪ੍ਰਦੇਸ਼ ਪ੍ਰਧਾਨ ਨਿਰਮਲਜੀਤ, ਰੋਹਿਤ ਹੰਸ, ਸੁਖ ਰਾਮ ਅਤੇ ਮੀਤ ਪ੍ਰਧਾਨ ਪਲਵਿੰਦਰ ਸਿੰਘ ਦੁਸਾਂਝ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਰਾਜ ਬੇਦੀ ਸਮੇਤ ਨਿਰਮਲ ਚੌਹਾਨ, ਹਰਵਿੰਦਰ ਵਾਲੀਆ, ਭਗਤ ਰਾਜ ਤਿਸਾਵਰ, ਡਾ.
