ਪਟਿਆਲਾ ਨਿਊਜ਼ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
– ਏਡੀਸੀ ਸਿਮਰਪ੍ਰੀਤ ਕੌਰ ਨੇ ਆਜ਼ਾਦੀ ਘੁਲਾਟੀਆਂ ਦੀ ਗੈਲਰੀ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ
ਫਰੀਡਮ ਫਾਈਟਰ ਸੁਕੈਸਸ਼ਨ ਐਸੋਸੀਏਸ਼ਨ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ
ਪਟਿਆਲਾ, 13 ਅਪ੍ਰੈਲ:
ਫਰੀਡਮ ਫਾਈਟਰ ਸੁਕੈਸਰ ਐਸੋਸੀਏਸ਼ਨ ਪੰਜਾਬ ਰਜਿ: 234 ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਫਰੀਡਮ ਫਾਈਟਰਜ਼ ਗੈਲਰੀ ਵਿਖੇ ਹੋਏ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਸ਼ਿਰਕਤ ਕਰਦਿਆਂ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਅੱਗੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਜਲ੍ਹਿਆਂਵਾਲਾ ਬਾਗ ਦੇ ਅਮਰ ਸ਼ਹੀਦਾਂ ਨੂੰ ਯਾਦ ਕੀਤਾ। ਏਡੀਸੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ ਕਿ ਆਜ਼ਾਦੀ ਘੁਲਾਟੀਆਂ ਦੀ ਗੈਲਰੀ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਫਰੀਡਮ ਫਾਈਟਰ ਸੁਕੈਸਸ਼ਨ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੇਸ਼ ਭਗਤਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ | ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਜ਼ਿਲ੍ਹਾ ਜਥੇਬੰਦੀ ਦੇ ਦਫ਼ਤਰ ਦੇ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਸੁਤੰਤਰਤਾ ਸੈਨਾਨੀਆਂ ਅਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਮਾਡਲ ਟਾਊਨ ਸਕੂਲ ਦਾ ਨਾਂਅ ਸੁਤੰਤਰਤਾ ਸੈਨਾਨੀ ਤੇਜਾ ਸਿੰਘ ਗਿੱਲ ਦੇ ਨਾਂਅ ‘ਤੇ ਰੱਖਣ ਦੀ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਕਰਨ ਉਪਰੰਤ ਸਕੂਲਾਂ ਦੇ ਨਾਮਕਰਨ ਸਬੰਧੀ ਜਾਣਕਾਰੀ ਦਿੱਤੀ | ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਸਮਾਗਮ ਵਿੱਚ ਬਾਬਾ ਭੁਪਿੰਦਰ ਸਿੰਘ, ਪ੍ਰਕਾਸ਼ ਸਿੰਘ ਧਾਲੀਵਾਲ ਸੂਬਾ ਕਨਵੀਨਰ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸਤਪਾਲ ਕੌਰ ਸੋਹੀ ਪੁਤਰੀ ਫਰੀਡਮ ਫਾਈਟਰ ਹਰਭਜਨ ਸਿੰਘ ਘੱਗਾ, ਪ੍ਰੀਤਮ ਸਿੰਘ ਮਾਨ, ਗੁਰਇਕਬਾਲ ਸਿੰਘ ਸੰਧੂ, ਰਾਜ ਕੁਮਾਰ ਡਕਾਲਾ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਪਰਮਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਪਰਮਿੰਦਰ ਕੁਮਾਰ ਗੁਰਤੇਜ, ਗੁਰਜੀਤ ਸਿੰਘ ਵਾਈ. ਘਨੂਰ, ਹਰਦੀਪ ਸਿੰਘ, ਪ੍ਰਭਜੀਤ ਸਿੰਘ ਨਾਭਾ, ਜਸਵੰਤ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ ਮਕਬੂਲਪੁਰ, ਰਘਵੀਰ ਸਿੰਘ ਅਜ਼ਾਦੀ ਘੁਲਾਟੀਆਂ ਵਿੱਚ ਸ਼ਾਮਲ ਹੋਏ।
