ਪਟਿਆਲਾ ਨਿਊਜ਼ : ਨਗਰ ਨਿਗਮ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਪਾਰੀ ਕਮਿਸ਼ਨ ਦੀ ਮੀਟਿੰਗ

ਪਟਿਆਲਾ ਨਿਊਜ਼ : ਨਗਰ ਨਿਗਮ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਪਾਰੀ ਕਮਿਸ਼ਨ ਦੀ ਮੀਟਿੰਗ

ਪਟਿਆਲਾ ਨਿਊਜ਼ : ਨਗਰ ਨਿਗਮ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਪਾਰੀ ਕਮਿਸ਼ਨ ਦੀ ਮੀਟਿੰਗ

– ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ‘ਤੇ ਜ਼ੋਰ ਦਿੱਤਾ

– ਵਪਾਰੀਆਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਗੁਪਤਾ, ਸਿੰਗਲਾ ਅਤੇ ਗੁਰਪ੍ਰੀਤ ਧਮੋਲੀ

ਪਟਿਆਲਾ, 16 ਅਪ੍ਰੈਲ:

ਨਗਰ ਨਿਗਮ ਪਟਿਆਲਾ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਇੱਥੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰਾਂ ਵੱਲੋਂ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸੰਜੀਵ ਗੁਪਤਾ, ਪਟਿਆਲਾ ਜ਼ਿਲ੍ਹਾ ਵਪਾਰਕ ਕਮਿਸ਼ਨ ਦੇ ਚੇਅਰਮੈਨ ਵਿਨੋਦ ਸਿੰਗਲਾ ਅਤੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਸਮੇਤ ਪਟਿਆਲਾ ਸ਼ਹਿਰੀ ਤੇ ਦਿਹਾਤੀ ਕਮਿਸ਼ਨ ਦੇ ਚੇਅਰਮੈਨ ਪੁਨੀਤ ਬੁੱਧੀਰਾਜਾ ਅਤੇ ਚਰਨਜੀਤ ਸਿੰਘ ਐਸ.ਕੇ ਸ਼ਾਮਲ ਹੋਏ।ਇਸ ਮੌਕੇ ਉਨ੍ਹਾਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ’ਤੇ ਜ਼ੋਰ ਦਿੱਤਾ।

ਮੀਟਿੰਗ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਪਟਿਆਲਾ ਸ਼ਹਿਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਸੰਜੀਵ ਗੁਪਤਾ, ਵਿਨੋਦ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਚਨਬੱਧ ਹੈ ਕਿ ਵਪਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਪਾਰਕ ਕਮਿਸ਼ਨ ਵੱਲੋਂ ਸਾਰੇ ਹਲਕਿਆਂ ਵਿੱਚ ਵਪਾਰੀਆਂ ਅਤੇ ਅਧਿਕਾਰੀਆਂ ਵਿਚਕਾਰ ਪੁਲ ਦਾ ਕੰਮ ਕਰਦੇ ਹੋਏ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੀਟਿੰਗ ਵਿੱਚ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *