ਪਟਿਆਲਾ ਨਿਊਜ਼: ਨਾਭਾ ਵਿੱਚ ਗੁਰਦੇਵ ਸਿੰਘ ਦੇਵ ਮਾਨ ਨੇ ਮੁੱਖ ਮੰਤਰੀ ਮਾਂ-ਧੀ ਸਤਿਕਾਰ ਸਕੀਮ ਲਈ ਜਾਗਰੂਕਤਾ ਰੈਲੀ ਕੱਢੀ।

ਪਟਿਆਲਾ ਨਿਊਜ਼: ਨਾਭਾ ਵਿੱਚ ਗੁਰਦੇਵ ਸਿੰਘ ਦੇਵ ਮਾਨ ਨੇ ਮੁੱਖ ਮੰਤਰੀ ਮਾਂ-ਧੀ ਸਤਿਕਾਰ ਸਕੀਮ ਲਈ ਜਾਗਰੂਕਤਾ ਰੈਲੀ ਕੱਢੀ।

ਪਟਿਆਲਾ ਨਿਊਜ਼: ਨਾਭਾ ਵਿੱਚ ਗੁਰਦੇਵ ਸਿੰਘ ਦੇਵ ਮਾਨ ਨੇ ਮੁੱਖ ਮੰਤਰੀ ਮਾਂ-ਧੀ ਸਤਿਕਾਰ ਸਕੀਮ ਲਈ ਜਾਗਰੂਕਤਾ ਰੈਲੀ ਕੱਢੀ।

ਨਾਭਾ, 13 ਮਾਰਚ:

ਨਾਭਾ ਵਿਖੇ ਗੁਰਦੇਵ ਸਿੰਘ ਦੇਵ ਮਾਨ ਨੇ ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਮਾਂ-ਧੀ ਦਾ ਸਤਿਕਾਰ ਸਕੀਮ” ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਿਰਕਤ ਕੀਤੀ ਅਤੇ ਇਸ ਯੋਜਨਾ ਦਾ ਸਵਾਗਤ ਕੀਤਾ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ, ਸਵੈ-ਨਿਰਭਰਤਾ ਅਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਮਾਂ-ਧੀ ਸਤਿਕਾਰ ਯੋਜਨਾ’ ਤਹਿਤ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਰਕਮ ਸਿੱਧੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਉਦੇਸ਼ ਮਾਵਾਂ ਅਤੇ ਧੀਆਂ ਨੂੰ ਆਰਥਿਕ ਸਹਾਇਤਾ ਦੇ ਕੇ ਉਨ੍ਹਾਂ ਦੇ ਆਤਮ ਨਿਰਭਰਤਾ ਅਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ ​​ਕਰਨਾ ਹੈ, ਤਾਂ ਜੋ ਔਰਤਾਂ ਆਤਮ-ਵਿਸ਼ਵਾਸ ਨਾਲ ਆਪਣੇ ਜੀਵਨ ਵਿੱਚ ਅੱਗੇ ਵੱਧ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਦੀ ਵਿਸਾਖੀ ਮੌਕੇ ਇਸ ਸਕੀਮ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਅਤੇ ਯੋਗ ਔਰਤਾਂ ਨੂੰ ਇਸ ਦਾ ਲਾਭ ਤੁਰੰਤ ਦਿੱਤਾ ਜਾਵੇਗਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।

Leave a Reply

Your email address will not be published. Required fields are marked *