ਪਟਿਆਲਾ ਨਿਊਜ਼ : ਨਾਭਾ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਪਾਰਕ ਕਮਿਸ਼ਨ ਦੀ ਮੀਟਿੰਗ ਹੋਈ
-ਭਗਵੰਤ ਮਾਨ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ : ਜ਼ਿਲ੍ਹਾ ਵਾਈਸ ਚੇਅਰਮੈਨ ਧਮੋਲੀ।
-ਵਪਾਰੀਆਂ ਦੀ ਹਰ ਸਮੱਸਿਆ ਨੂੰ ਸਮੇਂ ਸਿਰ ਹੱਲ ਕਰਨ ਲਈ ਵਿਧਾਨ ਸਭਾ ਪੱਧਰ ‘ਤੇ ਕਮਿਸ਼ਨ ਬਣਾਏ-ਭੁਪਿੰਦਰ ਕੌਸ਼ਲ
– ਮੀਟਿੰਗ ‘ਚ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ
ਨਾਭਾ, 20 ਮਾਰਚ:
ਪੰਜਾਬ ਸਰਕਾਰ ਵੱਲੋਂ ਹਲਕਾ ਪੱਧਰ ‘ਤੇ ਗਠਿਤ ਪੰਜਾਬ ਵਪਾਰ ਕਮਿਸ਼ਨ ਦੇ ਚੇਅਰਮੈਨ ਭੁਪਿੰਦਰ ਕੌਸ਼ਲ ਦੀ ਪ੍ਰਧਾਨਗੀ ਹੇਠ ਵਪਾਰਕ ਕਮਿਸ਼ਨ ਨੇ ਸਥਾਨਕ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਪਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਐਸ.ਡੀ.ਐਮ ਪੰਜਾਬ ਵਪਾਰ ਕਮਿਸ਼ਨ ਪਟਿਆਲਾ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਦਫ਼ਤਰ ਨਾਭਾ ਦੇ ਅਧਿਕਾਰੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਜ਼ਿਲ੍ਹਾ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਸਮੇਂ ਸਿਰ ਹੱਲ ਕਰਨਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
ਨਾਭਾ ਦੇ ਚੇਅਰਮੈਨ ਭੁਪਿੰਦਰ ਕੌਸ਼ਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਪੱਧਰ ‘ਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੀ
ਵਪਾਰੀਆਂ ਵੱਲੋਂ ਉਠਾਈ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਵਪਾਰੀ ਕਮਿਸ਼ਨ ਕੋਲ ਪਹੁੰਚ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਸੁਰੱਖਿਆ, ਟੈਕਸ, ਲਾਇਸੈਂਸ ਅਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ ਸਮੇਤ ਕਈ ਮੁੱਦੇ ਉਠਾਏ ਗਏ। ਇਨ੍ਹਾਂ ਮੁੱਦਿਆਂ ਨੂੰ ਸੁਣਨ ਤੋਂ ਬਾਅਦ ਕਮਿਸ਼ਨ ਦੇ ਮੈਂਬਰਾਂ ਨੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਪਾਰੀਆਂ ਨੇ ਵੀ ਆਪਣੇ ਮਸਲੇ ਉਠਾਏ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਮੰਗ ਕੀਤੀ।
ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਮਿਸ਼ਨ ਨਾਲ ਮਿਲ ਕੇ ਹਰ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਨਾਭਾ ਕਪਿਲ ਦੇਵ ਮਾਨ, ਵਪਾਰਕ ਕਮਿਸ਼ਨ ਦੇ ਸੂਬਾ ਮੈਂਬਰ ਸੰਜੀਵ ਕੁਮਾਰ, ਮਨਦੀਪ ਖਾਨ, ਸੰਜੀਵ ਸੂਦ, ਸੁਖਬਿੰਦਰ ਸਿੰਘ, ਹਰਪ੍ਰੀਤ ਸਿੰਘ, ਸ਼ਿਵ ਲਾਲ, ਜਗਤਾਰ ਸਿੰਘ, ਥਾਣਾ ਠਾਣੇ ਦੇ ਐਸਐਚਓ, ਨਗਰ ਕੌਂਸਲ ਅਧਿਕਾਰੀ ਫੂਡ ਸਪਲਾਈ, ਜ਼ਿਲ੍ਹਾ ਉਦਯੋਗ ਕੇਂਦਰ, ਕਿਰਤ ਵਿਭਾਗ, ਰਾਜ ਕਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਵਰਗ ਦੇ ਨੁਮਾਇੰਦੇ ਵੀ ਹਾਜ਼ਰ ਸਨ।

