ਪਟਿਆਲਾ ਨਿਊਜ਼ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ।

ਪਟਿਆਲਾ ਨਿਊਜ਼ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ।

ਪਟਿਆਲਾ ਨਿਊਜ਼ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ।

-ਵਿੱਤ ਮੰਤਰੀ ਚੀਮਾ ਨੇ ਪੀਆਰਟੀਸੀ ਦੀ ਵਿੱਤੀ ਮਜ਼ਬੂਤੀ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ-ਹਰਪਾਲ ਜੁਨੇਜਾ

ਪਟਿਆਲਾ, 3 ਮਾਰਚ:

ਅੱਜ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਪੀ.ਆਰ.ਟੀ.ਸੀ ਦੀ ਪ੍ਰਗਤੀ ਅਤੇ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੰਗ ਦੇ ਯੋਗ ਹੱਲ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ।

ਐਡਵੋਕੇਟ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵੱਲ ਪੀ.ਆਰ.ਟੀ.ਸੀ ਦੀਆਂ ਬਕਾਇਆ ਪਈਆਂ ਦੇਣਦਾਰੀਆਂ ਨੂੰ ਜਾਰੀ ਕਰਨਾ ਸੀ ਤਾਂ ਜੋ ਮੁਲਾਜ਼ਮਾਂ ਨੂੰ ਪੈਨਸ਼ਨ ਤੋਂ ਇਲਾਵਾ ਤਨਖ਼ਾਹ, ਮੈਡੀਕਲ ਜਾਂ ਹੋਰ ਬਕਾਇਆ ਰਾਸ਼ੀ ਦਾ ਭੁਗਤਾਨ ਕੀਤਾ ਜਾ ਸਕੇ, ਇਸ ਬਜਟ ਨਾਲ ਡਿਪੂਆਂ ਵਿੱਚ ਸਪੇਅਰ ਪਾਰਟਸ ਦੀ ਮੁਕੰਮਲ ਖਰੀਦ ਕਰਕੇ ਬੱਸ ਸੇਵਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ ਅਤੇ ਯਾਤਰੀਆਂ ਨੂੰ ਨਿਰੰਤਰ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਉਨ੍ਹਾਂ ਵੱਲੋਂ ਉਠਾਈਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਵਿਭਾਗਾਂ ਨੂੰ ਪੀ.ਆਰ.ਟੀ.ਸੀ ਦੇ ਬਕਾਇਆ ਫੰਡਾਂ ਦੀ ਅਦਾਇਗੀ ਜਲਦੀ ਤੋਂ ਜਲਦੀ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਤਾਂ ਜੋ ਵਿਭਾਗ ਦੇ ਕੰਮਕਾਜ ਵਿੱਚ ਹੋਰ ਸੁਧਾਰ ਅਤੇ ਨਿਰੰਤਰਤਾ ਆ ਸਕੇ।

ਇਸ ਮੌਕੇ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਸਿੰਘ ਗਰੇਵਾਲ ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਮਨਿੰਦਰਪਾਲ ਸਿੰਘ ਸਿੱਧੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *