ਪਟਿਆਲਾ ਨਿਊਜ਼ : ਪੰਜਾਬ ਰਾਜ ਸੈਨੀਟੇਸ਼ਨ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕੀਤੀ

ਪਟਿਆਲਾ ਨਿਊਜ਼ : ਪੰਜਾਬ ਰਾਜ ਸੈਨੀਟੇਸ਼ਨ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕੀਤੀ

ਪਟਿਆਲਾ ਨਿਊਜ਼ : ਪੰਜਾਬ ਰਾਜ ਸੈਨੀਟੇਸ਼ਨ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕੀਤੀ

– ਅਧਿਕਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਹਦਾਇਤਾਂ

– ਰਿਟਾਇਰਮੈਂਟ ਲਾਭਾਂ ਨੂੰ ਤੁਰੰਤ ਜਾਰੀ ਕਰਨ ਲਈ ਨਿਰਦੇਸ਼

ਸਫ਼ਾਈ ਕਰਮਚਾਰੀਆਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਚੰਦਨ ਗਰੇਵਾਲ

ਪਟਿਆਲਾ, 4 ਮਈ:

ਪੰਜਾਬ ਰਾਜ ਸੈਨੀਟੇਸ਼ਨ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਅੱਜ ਨਗਰ ਨਿਗਮ ਪਟਿਆਲਾ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮੇਅਰ ਸ੍ਰੀ ਕੁੰਦਨ ਗੋਗੀਆ ਅਤੇ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨਾਲ ਵਿਸਤ੍ਰਿਤ ਮੀਟਿੰਗ ਕੀਤੀ।

ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੇਂ ਸਿਰ ਤਰੱਕੀਆਂ ਯਕੀਨੀ ਬਣਾਈਆਂ ਜਾਣ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਭਗਤ ਗੁਰਦਾਸ ਹੰਸ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਤਰੱਕੀਆਂ ਦੇਣ ’ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਵਾਰਡ ਵਾਰਡ ਮੇਟ ਅਤੇ ਸੈਂਟਰੀ ਕਾਂਸਟੇਬਲ ਦੀਆਂ ਅਸਾਮੀਆਂ ਦਾ ਵੀ ਜਾਇਜ਼ਾ ਲਿਆ।

ਚੇਅਰਮੈਨ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ, ਸੇਵਾਮੁਕਤ ਕਾਮਿਆਂ ਦੇ ਬਕਾਏ ਦੀ ਅਦਾਇਗੀ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਾਬਣ, ਤੇਲ ਅਤੇ ਵਰਦੀਆਂ ਮੁਹੱਈਆ ਕਰਵਾਉਣ ਸਬੰਧੀ ਮਾਮਲਿਆਂ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸੈਨੀਟੇਸ਼ਨ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਕਰਮਚਾਰੀ ਨਾਲ ਬੇਇਨਸਾਫ਼ੀ ਜਾਂ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਕਰਮਚਾਰੀ ਆਪਣੀ ਸਮੱਸਿਆ ਲਈ ਬਿਨਾਂ ਝਿਜਕ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਕਰੀਬ 11 ਕਰੋੜ ਰੁਪਏ ਦੇ ਬਕਾਏ ਅਦਾ ਕੀਤੇ ਜਾ ਚੁੱਕੇ ਹਨ। ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਚੇਅਰਮੈਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।

Leave a Reply

Your email address will not be published. Required fields are marked *