ਪਟਿਆਲਾ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਦਿੱਤੀ ਨਵੀਂ ਦਿਸ਼ਾ-ਅਜੀਤਪਾਲ ਸਿੰਘ ਕੋਹਲੀ
ਵਿਧਾਇਕ ਕੋਹਲੀ ਨੇ ਸਿੱਖਿਆ ਕ੍ਰਾਂਤੀ-ਮਾਪੇ ਵਰਕਸ਼ਾਪ-2 ਤਹਿਤ ਨਿਊ ਪਾਵਰ ਹਾਊਸ ਕਲੋਨੀ ਅਤੇ ਪੁਰਾਣੀ ਪੁਲਿਸ ਲਾਈਨ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ |
-ਵਿਦਿਆ ਕ੍ਰਾਂਤੀ ਨੂੰ ਸਫਲ ਬਣਾਉਣ ਲਈ ਮਾਪਿਆਂ ਨੂੰ ਸਰਕਾਰ ਨਾਲ ਇੱਕਜੁੱਟ ਹੋਣ ਦਾ ਸੱਦਾ ਦਿੱਤਾ
ਪਟਿਆਲਾ, 7 ਫਰਵਰੀ:
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਦੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ “ਪੇਰੈਂਟਸ ਵਰਕਸ਼ਾਪ-2” ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਇਸ ਮੌਕੇ ਵਿਧਾਇਕ ਕੋਹਲੀ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕੌਂਸਲਰ ਰਾਜੇਸ਼ ਕੁਮਾਰ ਰਾਜੂ ਸਾਹਨੀ, ਹਰਮਨ ਸੰਧੂ, ਰਮਨਪ੍ਰੀਤ ਕੌਰ ਕੋਹਲੀ, ਐਸ.ਐਮ.ਸੀ ਕਮੇਟੀ ਦੇ ਸਿੱਖਿਆ ਮਾਹਿਰ ਡਾ. ਰਵਿੰਦਰਪਾਲ ਕੋਹਲੀ ਜੋਨੀ ਅਤੇ ਹਰਜੀਤ ਕੌਰ ਦੇ ਨਾਲ ਸਿੱਖਿਆ ਕੋਆਰਡੀਨੇਟਰ ਯੋਗੇਸ਼ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਵੀ ਹਾਜ਼ਰ ਸਨ |
ਇਸ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾ ਦਿੱਤਾ ਹੈ ਅਤੇ ਅੱਜ ਸਾਡੇ ਸਰਕਾਰੀ ਸਕੂਲ ਕਿਸੇ ਪ੍ਰਾਈਵੇਟ ਸਕੂਲ ਤੋਂ ਪਿੱਛੇ ਨਹੀਂ ਸਗੋਂ ਦੋ ਕਦਮ ਅੱਗੇ ਹਨ। ਉਨ੍ਹਾਂ ਕਿਹਾ ਕਿ ਅੱਜ ਸਾਡੇ ਬੱਚੇ ਅਤੇ ਮਾਪੇ ਸਰਕਾਰੀ ਸਕੂਲਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਮਾਪਿਆਂ ਨੂੰ ਸੱਦਾ ਦਿੱਤਾ ਕਿ ਉਹ ਸਿੱਖਿਆ ਕ੍ਰਾਂਤੀ ਨੂੰ ਸਫਲ ਬਣਾਉਣ ਲਈ ਸਰਕਾਰ ਦਾ ਸਾਥ ਦੇਣ।
ਸਮਾਗਮ ਦੌਰਾਨ ਦੋਵਾਂ ਸਕੂਲਾਂ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਅਤੇ ਅਧਿਆਪਕ ਵੀ ਹਾਜ਼ਰ ਸਨ।
