ਪਟਿਆਲਾ ਨਿਊਜ਼ : ਬਲਬੀਰ ਸਿੰਘ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ: ਸਰਵੇਖਣ ਅਤੇ ਮੁਲਾਂਕਣ ਪੁਸਤਕ ਰਿਲੀਜ਼’ ਸਿਹਤ ਮੰਤਰੀ ਡਾ.
ਪਟਿਆਲਾ, 31 ਜਨਵਰੀ:
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਈ ਗਈ 37ਵੀਂ ਪੰਜਾਬੀ ਵਿਕਾਸ ਕਾਨਫਰੰਸ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਦੀ ਪੁਸਤਕ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ: ਸਰਵੇਖਣ ਅਤੇ ਮੁਲਾਂਕਣ’ ਰਿਲੀਜ਼ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਦੇ ਵਿਕਾਸ ਅਤੇ ਧਾਰਮਿਕ ਅਧਿਐਨ ਦੇ ਖੇਤਰ ਵਿੱਚ ਲਗਾਤਾਰ ਯੋਗਦਾਨ ਪਾ ਰਹੀ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਜਗਦੀਪ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਤੋਂ ਪ੍ਰਾਪਤ ਗ੍ਰਾਂਟ ਨਾਲ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਨਿਰੰਤਰ ਖੋਜ ਕਾਰਜ ਕੀਤੇ ਜਾ ਰਹੇ ਹਨ।
ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਚੇਅਰ ਵੱਲੋਂ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਅਧਿਐਨਾਂ ਦਾ ਸਰਵੇਖਣ ਅਤੇ ਮੁਲਾਂਕਣ ਕਰਨ ਲਈ ਇੱਕ ਖੋਜ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਸੀ। ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਪੁਰਬ ਦੇ 350ਵੇਂ ਵਰੇ ਵਿੱਚ ਇਸ ਪ੍ਰਾਜੈਕਟ ਦਾ ਦੂਜਾ ਹਿੱਸਾ ਮੁਕੰਮਲ ਹੋ ਗਿਆ ਹੈ।
ਗੁਰੂ ਗੋਬਿੰਦ ਸਿੰਘ ਚੇਅਰ ਦੇ ਪ੍ਰੋ. ਇੰਚਾਰਜ ਡਾ: ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ ਵੱਖ-ਵੱਖ ਲਾਇਬ੍ਰੇਰੀਆਂ ਤੋਂ ਜਾਣਕਾਰੀ ਇਕੱਠੀ ਕਰਕੇ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਹਰ ਪੁਸਤਕ ਦਾ ਅਧਿਐਨ ਕੀਤਾ ਗਿਆ ਹੈ | ਇਸ ਪੁਸਤਕ ਦੇ ਦੋ ਭਾਗਾਂ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਸੰਦੇਸ਼ ਅਤੇ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਅਤੇ ਉਨ੍ਹਾਂ ਦੀ ਸ਼ਹਾਦਤ ਦੇ ਵੱਖ-ਵੱਖ ਪਹਿਲੂਆਂ ਦਾ ਸਰਵੇਖਣ, ਨਿਰੀਖਣ ਅਤੇ ਮੁਲਾਂਕਣ ਵਿਦਵਾਨਾਂ ਅਤੇ ਖੋਜਾਰਥੀਆਂ ਨੂੰ ਇਸ ਖੇਤਰ ਵਿੱਚ ਹੋਰ ਕੰਮ ਕਰਨ ਲਈ ਸਹਾਈ ਹੋਵੇਗਾ।

