ਪਟਿਆਲਾ ਨਿਊਜ਼ : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ ਨਿਊਜ਼ : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ ਨਿਊਜ਼ : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

– **ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ : ਵਧੀਕ ਡਿਪਟੀ ਕਮਿਸ਼ਨਰ*

– *ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਪਹਿਲ – ਦਮਨਜੀਤ ਸਿੰਘ ਮਾਨ*

ਪਟਿਆਲਾ, 30 ਜਨਵਰੀ:

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼, ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੀਟਿੰਗ ਦਾ ਮਕਸਦ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤੇਜ਼ ਕਰਨਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣਾ ਸੀ।

ਮੀਟਿੰਗ ਦੌਰਾਨ ਲਿੰਕ ਸੜਕਾਂ ਦੀ ਮੁਰੰਮਤ ਅਤੇ ਉਸਾਰੀ, ਅਣਅਧਿਕਾਰਤ ਉਸਾਰੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ, ਸੀਵਰੇਜ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਡਰੇਨਜ਼ ਵਿਭਾਗ ਵੱਲੋਂ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ, ਜੰਗਲਾਤ ਵਿਭਾਗ ਦੇ ਰੁੱਖ ਲਗਾਉਣ ਅਤੇ ਵਾਤਾਵਰਨ ਸੰਭਾਲ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ, ਖੇਤੀਬਾੜੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਸਹਿਕਾਰਤਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਕੇ ਪਿੰਡਾਂ ਨੂੰ ਸੁੰਦਰ, ਸਾਫ਼ ਸੁਥਰਾ ਅਤੇ ਵਿਕਸਤ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਬੀ.ਡੀ.ਪੀ.ਓਜ਼ ਹਾਜ਼ਰ ਸਨ।

Leave a Reply

Your email address will not be published. Required fields are marked *