ਪਟਿਆਲਾ ਨਿਊਜ਼: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਦੇ ਤਹਿਤ ਬਡੂੰਗਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।

ਪਟਿਆਲਾ ਨਿਊਜ਼: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਦੇ ਤਹਿਤ ਬਡੂੰਗਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।

ਪਟਿਆਲਾ ਨਿਊਜ਼: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਦੇ ਤਹਿਤ ਬਡੂੰਗਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।

-ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਸਕੀਮ ਵਰਦਾਨ ਸਾਬਤ ਹੋਈ- ਕੋਹਲੀ

ਪਟਿਆਲਾ, 1 ਅਪ੍ਰੈਲ:

ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਾਰਡ ਨੰਬਰ 54 ਬਡੂੰਗਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਕੋਹਲੀ ਨੇ ਦੱਸਿਆ ਕਿ ਇਹ ਬੱਸ ਯਾਤਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਤੱਕ ਲੈ ਕੇ ਜਾਵੇਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੇ ਸਹੀ ਅਰਥਾਂ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਨਿਵੇਕਲਾ ਉਪਰਾਲਾ ਕੀਤਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਹੁੰਦੀ ਹੈ, ਇਸ ਲਈ ਦਰਸ਼ਨ ਦੀ ਇੱਛਾ ਨੂੰ ਪੂਰਾ ਕਰਨ ਲਈ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੀ ਵੰਡਿਆ ਜਾਂਦਾ ਹੈ ਅਤੇ ਇਹ ਸਕੀਮ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੋ ਕਿਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਗਏ ਹਨ। ਕੋਹਲੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਹ ਨਿਮਾਣਾ ਜਿਹਾ ਉਪਰਾਲਾ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ਕੀਤਾ ਹੈ ਤਾਂ ਜੋ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ​​ਕੀਤਾ ਜਾ ਸਕੇ।

ਇਸ ਮੌਕੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਲਈ ਜ਼ਿੰਦਗੀ ਭਰ ਦੀ ਯਾਦਗਾਰ ਰਹੇਗੀ | ਇਸ ਮੌਕੇ ਕੌਂਸਲਰ ਜਗਮੋਹਨ ਚੌਹਾਨ ਸਮੇਤ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *