ਪਟਿਆਲਾ ਨਿਊਜ਼: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰ: 46 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।

ਪਟਿਆਲਾ ਨਿਊਜ਼: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰ: 46 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।

ਪਟਿਆਲਾ ਨਿਊਜ਼ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਾਰਡ ਨੰ.46 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਹੋਈ

ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 46 ਦੇ ਸ਼ੇਰਾਂ ਵਾਲਾ ਗੇਟ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਸਕੀਮ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ।

ਵਿਧਾਇਕ ਕੋਹਲੀ ਨੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਨੂੰ ਸੁਖਦਾਈ ਅਤੇ ਸ਼ੁਭ ਯਾਤਰਾ ਦੀ ਕਾਮਨਾ ਕੀਤੀ | ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਵੀ ਧੰਨਵਾਦ ਕੀਤਾ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਐਮਸੀ ਵਾਰਡ ਨੰ: 46 ਜਗਤਾਰ ਸਿੰਘ ਤਾਰੀ ਅਤੇ ਹਰਵਿੰਦਰਪਾਲ ਸਿੰਘ ਵਿੰਟੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਉਨ੍ਹਾਂ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਯੋਜਨਾ ਨੂੰ ਲੋਕਾਂ ਲਈ ਲਾਭਦਾਇਕ ਦੱਸਿਆ।

Leave a Reply

Your email address will not be published. Required fields are marked *