20/10/2026
ਪਟਿਆਲਾ ਨਿਊਜ਼ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦੇ ਕੰਮ ਦਾ ਉਦਘਾਟਨ ਕੀਤਾ। 50 ਲੱਖ
ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮਥੁਰਾ ਕਲੋਨੀ ਵਿੱਚ ਕੇਦਾਰਨਾਥ ਮੰਦਰ ਦੇ ਨਾਲ ਲੱਗਦੀ ਜਗ੍ਹਾ ’ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਧਰਮਸ਼ਾਲਾ ਦੀ ਉਸਾਰੀ ਨਾਲ ਇਲਾਕਾ ਨਿਵਾਸੀਆਂ ਨੂੰ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਸਹੂਲਤ ਮਿਲੇਗੀ। ਇਸ ਮੌਕੇ ‘ਤੇ
ਸੁਰਿੰਦਰਜੀਤ ਸਿੰਘ ਐਸ.ਈ., ਰਣਜੀਤ ਸਿੰਘ, ਸਤਨਾਮ ਸਿੰਘ ਅਸੀਚਾ ਸਰਪ੍ਰਸਤ, ਮਿੱਠੂ ਪ੍ਰਧਾਨ, ਪੂਰਨ ਸਿੰਘ, ਸੁਰਿੰਦਰ ਪਾਠਕ, ਰਾਮ ਲਾਲ, ਤਰਸੇਮ ਬਰਮਾ, ਮਦਨ ਗੋਪਾਲ, ਸ਼ਾਂਤੀ ਬੈਨੀਪਾਲ ਅਤੇ ਹੋਰ ਆਗੂ ਹਾਜ਼ਰ ਸਨ।