ਪਟਿਆਲਾ ਨਿਊਜ਼ : ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਵਿਸ਼ੇਸ਼ ਉਪਰਾਲੇ ਤਹਿਤ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਵਾਈ ਦਿਖਾਈ ਗਈ।
-ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਦਿੱਤੀ ਜਾਣਕਾਰੀ
ਪਾਥਰ, 1 ਮਈ :
ਹਲਕਾ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵਿਸ਼ੇਸ਼ ਪਹਿਲਕਦਮੀ ਕਰਦਿਆਂ ਅੱਜ ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਰਕਾਰੀ ਫਰੀਡਮ ਫਾਈਟਰ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨੂੰ ਦਿੱਤੀ।
ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ, ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋਡੀ ਨੇ ਵਿਦਿਆਰਥੀਆਂ, ਸਕੂਲ ਦੀ ਪ੍ਰਿੰਸੀਪਲ ਸੁਖਜਿੰਦਰ ਕੌਰ ਅਤੇ ਅਧਿਆਪਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਮਹੱਤਤਾ, ਇਸ ਦੀ ਕਾਰਜਪ੍ਰਣਾਲੀ ਅਤੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਰਕਰਾਂ ਦੇ ਸਨਮਾਨ ਲਈ ਬੁਲਾਏ ਗਏ ਵਿਸ਼ੇਸ਼ ਇਜਲਾਸ ਬਾਰੇ ਜਾਣਕਾਰੀ ਦਿੱਤੀ।
ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਸਵਾਲ ਪੁੱਛੇ ਅਤੇ ਪ੍ਰਕਿਰਿਆ ਨੂੰ ਨੇੜਿਓਂ ਜਾਣਨ ਵਿੱਚ ਦਿਲਚਸਪੀ ਦਿਖਾਈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦਾ ਵਿਦਿਆਰਥੀਆਂ ਲਈ ਇਹ ਵਿਦਿਅਕ ਦੌਰਾ ਕਰਵਾਉਣ ਲਈ ਧੰਨਵਾਦ ਕੀਤਾ।
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਦੀ ਕਾਰਵਾਈ ਨੂੰ ਆਪਣੀਆਂ ਅੱਖਾਂ ਨਾਲ ਦੇਖਣਾ ਇਤਿਹਾਸਕ ਤੇ ਵਿਦਿਅਕ ਤਜਰਬਾ ਹੈ, ਜਿਸ ਰਾਹੀਂ ਉਹ ਲੋਕਤੰਤਰੀ ਪ੍ਰਕਿਰਿਆ ਨੂੰ ਚੰਗੀ ਤਰ੍ਹਾਂ ਸਮਝ ਸਕਣਗੇ।
ਇਸ ਮੌਕੇ ਸੂਬਾ ਜਨਰਲ ਸਕੱਤਰ ਨਵਲਦੀਪ ਸਿੰਘ ਅਤੇ ਲੈਕਚਰਾਰ ਰਾਜਨੀਤੀ ਸ਼ਾਸਤਰ ਕਿਰਨ ਬਾਲਾ ਵੀ ਹਾਜ਼ਰ ਸਨ।
