ਪਟਿਆਲਾ ਨਿਊਜ਼ : ਸਰਕਾਰ ਦੇ 4 ਸਾਲਾਂ ਦੇ ਸ਼ਾਨਦਾਰ ਕਾਰਜਕਾਲ ‘ਤੇ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਪ੍ਰੋਗਰਾਮ ਦੌਰਾਨ ਸਮਾਣਾ ‘ਚ 15 ਲੱਖ ਦੇ ਫੰਡ ਜਾਰੀ ਕੀਤੇ ਗਏ।

ਪਟਿਆਲਾ ਨਿਊਜ਼ : ਸਰਕਾਰ ਦੇ 4 ਸਾਲਾਂ ਦੇ ਸ਼ਾਨਦਾਰ ਕਾਰਜਕਾਲ ‘ਤੇ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਪ੍ਰੋਗਰਾਮ ਦੌਰਾਨ ਸਮਾਣਾ ‘ਚ 15 ਲੱਖ ਦੇ ਫੰਡ ਜਾਰੀ ਕੀਤੇ ਗਏ।

ਪਟਿਆਲਾ ਨਿਊਜ਼ : ਸਰਕਾਰ ਦੇ 4 ਸਾਲਾਂ ਦੇ ਸ਼ਾਨਦਾਰ ਕਾਰਜਕਾਲ ‘ਤੇ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਪ੍ਰੋਗਰਾਮ ਦੌਰਾਨ ਸਮਾਣਾ ‘ਚ 15 ਲੱਖ ਦੇ ਫੰਡ ਜਾਰੀ ਕੀਤੇ ਗਏ।

ਚਾਰ ਸਾਲਾਂ ਵਿੱਚ ਵਾਅਦੇ ਪੂਰੇ ਕਰਨ ਵਾਲੀ ਸਰਕਾਰ: ਚੇਤਨ ਸਿੰਘ ਜੌੜਾ ਮਾਜਰਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਸਮਾਣਾ, 31 ਮਾਰਚ :

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਸੰਵਾਦ ਪ੍ਰੋਗਰਾਮ ‘ਵਿਦ ਭਗਵੰਤ ਸਿੰਘ ਮਾਨ’ ਤਹਿਤ ਸਮਾਣਾ ਹਲਕੇ ਦੇ ਪਿੰਡ ਨਸੂਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੇ ਫੰਡ ਜਾਰੀ ਕੀਤੇ।

ਸਮਾਗਮ ਦੌਰਾਨ 28 ਲਾਲ ਲਕੀਰ ਵਾਲੇ ਮਕਾਨਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਪ੍ਰਵਾਨਗੀ ਪੱਤਰ ਵੰਡੇ ਗਏ। ਇਸ ਤੋਂ ਇਲਾਵਾ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਵੀ ਦਿੱਤਾ ਗਿਆ। ਪਿੰਡ ਵਿੱਚ ਪਾਈਪ ਲਾਈਨਾਂ, ਖੇਡ ਮੈਦਾਨ ਅਤੇ ਸੋਲਰ ਲਾਈਟਾਂ ਲਈ ਵੱਖਰੇ ਤੌਰ ’ਤੇ ਫੰਡ ਵੀ ਜਾਰੀ ਕੀਤੇ ਗਏ।

ਇਸ ਮੌਕੇ ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਹਰ ਖੇਤਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ, ਮੁਫਤ ਬਿਜਲੀ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸੜਕਾਂ ਦੀ ਮੁਰੰਮਤ ਅਤੇ ਖੇਡ ਮੈਦਾਨਾਂ ਦੇ ਵਿਕਾਸ ਵਰਗੀਆਂ ਲੋਕ ਭਲਾਈ ਸਕੀਮਾਂ ਨਾਲ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਆਂਦਾ ਗਿਆ ਹੈ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨੇ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਮਨਜੀਤ ਕੌਰ, ਤਹਿਸੀਲਦਾਰ ਨਵਜੋਤ ਤਿਵਾੜੀ, ਸਰਪੰਚ ਮਹਿਲ ਸਿੰਘ, ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਗੁਰਤੇਜ ਸਿੰਘ, ਜੇ.ਈ ਸ਼ੈਰੀ ਬਾਂਸਲ, ਦੀਪਕ ਵਧਵਾ, ਪੰਚਾਇਤ ਮੈਂਬਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *