ਪਟਿਆਲਾ ਨਿਊਜ਼ : ਸਿਹਤ ਮੰਤਰੀ ਡਾ: ਬਲਬੀਰ ਸਿੰਘ ਸਕਰੀਨਿੰਗ ਕੈਂਪ ਦਾ ਨਿਰੀਖਣ ਕਰਦੇ ਹੋਏ
ਵਿਸ਼ੇਸ਼ ਕੈਂਪ ਲਗਾਉਣ ਦਾ ਮਕਸਦ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਹੈ: ਡਾ: ਬਲਬੀਰ ਸਿੰਘ
ਪਿੰਡ ਲੰਗ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ
ਪਟਿਆਲਾ 27 ਅਪ੍ਰੈਲ () ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਪਿੰਡ ਲੰਗ ਵਿਖੇ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਅੱਖਾਂ ਦੇ ਜਾਂਚ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਲੰਗ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਅੱਖਾਂ ਦੇ ਮਾਹਿਰ ਡਾ: ਪ੍ਰਿਆ ਮਿੱਤਲ ਨੇ ਕੈਂਪ ਵਿੱਚ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੰਡੀਆਂ। ਇਸ ਬਾਰੇ ਐਸ.ਐਮ.ਓ ਡਾ: ਨਾਗਰਾ ਨੇ ਦੱਸਿਆ ਕਿ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਤਹਿਤ ਅੱਜ ਪਿੰਡ ਲੰਗ ਵਿਖੇ 105 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਜਿਸ ਵਿੱਚ 65 ਦੇ ਕਰੀਬ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ। ਉਨ•ਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ, ਜਿਸ ਤਹਿਤ 28 ਅਪ੍ਰੈਲ ਨੂੰ ਪਿੰਡ ਬਖਸ਼ੀਵਾਲਾ ਵਿਖੇ ਅੱਖਾਂ ਦਾ ਮੁਫਤ ਵਿਸ਼ੇਸ਼ ਜਾਂਚ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਵੱਧ ਤੋਂ ਵੱਧ ਲੋਕ ਸ਼ਮੂਲੀਅਤ ਕਰਕੇ ਇਨ•ਾਂ ਕੈਂਪਾਂ ਦਾ ਲਾਭ ਉਠਾਉਣ। ਇਸ ਮੌਕੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਆਸ਼ਾ ਵਰਕਰ ਦਿਵਸ ਮੌਕੇ ਆਸ਼ਾ ਵਰਕਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਹਾਇਕ ਸਿਹਤ ਅਫ਼ਸਰ ਡਾ: ਇੰਦਰਪ੍ਰੀਤ ਰੰਧਾਵਾ, ਡਿਪਟੀ ਮਾਸ ਮੀਡੀਆ ਅਫ਼ਸਰ ਦਿਲਜੀਤ ਕੌਰ, ਬੀ.ਈ.ਈ ਸੁਖਜੀਤ ਸਿੰਘ, ਆਪਥੈਲਮਿਕ ਅਫ਼ਸਰ ਸ਼ੁਸ਼ਮਾ ਅਤੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ |

