Site icon Geo Punjab

ਪਟਿਆਲਾ ਨਿਊਜ਼ : ਸੁਭਾਸ਼ ਚੰਦਰ ਬੋਸ ਹਾਊਸ ਨੇ ਓਵਰਆਲ ਟਰਾਫੀ ਜਿੱਤੀ

ਪਟਿਆਲਾ ਨਿਊਜ਼ : ਸੁਭਾਸ਼ ਚੰਦਰ ਬੋਸ ਹਾਊਸ ਨੇ ਓਵਰਆਲ ਟਰਾਫੀ ਜਿੱਤੀ

ਪਟਿਆਲਾ ਨਿਊਜ਼ : ਸੁਭਾਸ਼ ਚੰਦਰ ਬੋਸ ਹਾਊਸ ਨੇ ਓਵਰਆਲ ਟਰਾਫੀ ਜਿੱਤੀ

– ਸਾਲਾਨਾ ਐਥਲੈਟਿਕਸ ਮੀਟ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ

ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ

13 ਫਰਵਰੀ, ਪਟਿਆਲਾ।

ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਪੀ.ਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪਿ੍ੰਸੀਪਲ ਮੈਡਮ ਵਿਜੇ ਕਪੂਰ ਦੀ ਅਗਵਾਈ ਹੇਠ ਸਾਲਾਨਾ ਐਥਲੈਟਿਕਸ ਮੀਟ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਟਿਆਲਾ ਸੰਜੀਵ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਡਾ: ਰਵਿੰਦਰ ਪਾਲ ਸ਼ਰਮਾ, ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ, ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ, ਸਾਬਕਾ ਪ੍ਰਿੰਸੀਪਲ ਨੈਸ਼ਨਲ ਐਵਾਰਡੀ ਤੋਤਾ ਸਿੰਘ ਚਾਹਲ, ਇੰਜੀਨੀਅਰ ਕੁਲਵੀਰ ਸਿੰਘ ਅਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜੀ. ਅਮਰਜੀਤ ਸਿੰਘ ਨੇ ਸ਼ਿਰਕਤ ਕੀਤੀ। ਸਮਾਗਮ ਦੀ ਰਸਮੀ ਸ਼ੁਰੂਆਤ ਉਕਤ ਮਹਿਮਾਨਾਂ ਵੱਲੋਂ ਕੀਤੀ ਗਈ।

ਸਮਾਗਮ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਬਹੁਤ ਹੀ ਰੌਚਕ ਅਤੇ ਰੌਚਕ ਸਨ।

ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਖੇਡਾਂ ਦਾ ਵਿਦਿਆਰਥੀਆਂ ਦੇ ਜੀਵਨ ਵਿੱਚ ਬਹੁਤ ਮਹੱਤਵ ਹੈ। ਖੇਡਾਂ ਵਿਦਿਆਰਥੀਆਂ ਵਿੱਚ ਧੀਰਜ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਲਟੀਪਰਪਜ਼ ਸਕੂਲ ਖੇਡਾਂ ਦੇ ਖੇਤਰ ਵਿੱਚ ਹਮੇਸ਼ਾ ਹੀ ਵੱਡੀਆਂ ਮੱਲਾਂ ਮਾਰਦਾ ਰਿਹਾ ਹੈ। ਇੱਥੋਂ ਦੇ ਵਿਦਿਆਰਥੀ ਐਥਲੀਟ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਸਮੇਤ ਭਾਰਤ ਦਾ ਨਾਂਅ ਰੌਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਮਲਟੀਪਰਪਜ਼ ਸਕੂਲ ਚੰਗੀ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਹੱਬ ਵਜੋਂ ਜਾਣਿਆ ਜਾਂਦਾ ਹੈ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਹੋਰਨਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਮਲਟੀਪਰਪਜ਼ ਸਕੂਲ ਦਾ ਵੱਡਾ ਨਾਂ ਬਣ ਗਿਆ ਹੈ ਜਿੱਥੇ ਨਾ ਸਿਰਫ਼ ਪਟਿਆਲਾ ਤੋਂ ਸਗੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਵੀ ਵਿਦਿਆਰਥੀ ਦਾਖ਼ਲਾ ਲੈਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਲਟੀਪਰਪਜ਼ ਸਕੂਲ ਦੇ ਸਮੁੱਚੇ ਸਟਾਫ਼ ਦੀ ਮਿਹਨਤ ਸਦਕਾ ਹੋਇਆ ਹੈ।

ਇਸ ਦੌਰਾਨ ਪੜ੍ਹਾਈ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵੱਖ-ਵੱਖ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨ੍ਹਾਂ ਖੇਡਾਂ ਵਿੱਚ ਓਵਰ ਆਲ ਟਰਾਫੀ ਸੁਭਾਸ਼ ਚੰਦਰ ਬੋਸ ਹਾਊਸ ਨੇ ਜਿੱਤੀ। ਇਸ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਗੀਤ, ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ।

ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਾਲਾਨਾ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਕੂਲ ਦੇ ਸਰੀਰਕ ਸਿੱਖਿਆ ਵਿਭਾਗ ਦੇ ਲੈਕਚਰਾਰਾਂ ਅਤੇ ਅਧਿਆਪਕਾਂ ਸਮੇਤ ਸਮੂਹ ਸਕੂਲ ਸਟਾਫ਼ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ | ਇਸ ਮੌਕੇ ਸਕੂਲ ਦੇ ਸਾਬਕਾ ਪਿ੍ੰਸੀਪਲ ਅਤੇ ਲੈਕਚਰਾਰ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਸਮਾਗਮ ਨੂੰ ਨਿਹਾਲ ਕੀਤਾ |

ਫੋਟੋ: ਸਾਲਾਨਾ ਐਥਲੈਟਿਕ ਮੀਟ ਦਾ ਉਦਘਾਟਨ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਜੀਵ ਸ਼ਰਮਾ, ਪ੍ਰਿੰਸੀਪਲ ਮੈਡਮ ਵਿਜੇ ਕਪੂਰ, ਸਾਬਕਾ ਪ੍ਰਿੰਸੀਪਲ ਤੋਤਾ ਸਿੰਘ ਚਾਹਲ ਤੇ ਹੋਰ।

Exit mobile version