Site icon Geo Punjab

ਪਟਿਆਲਾ: ਪੰਚਾਇਤ ਸਕੱਤਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ


ਪਟਿਆਲਾ: ਪੰਚਾਇਤ ਸਕੱਤਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਪੰਚਾਇਤ ਸਕੱਤਰ ਵਿਜੀਲੈਂਸ ਵੱਲੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਪਟਿਆਲਾ, 11 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਏ.ਪੀ.ਆਈ.-ਕਮ-ਪੰਚਾਇਤ ਸਕੱਤਰ ਜਰਨੈਲ ਸਿੰਘ ਦੇ। ਪਿੰਡ ਹਰਿਆਉ ਖੁਰਦ ਜਿਲਾ ਪਟਿਆਲਾ। ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਵਿਭਾਗ ਦੇ ਕਰਮਚਾਰੀ ਜਰਨੈਲ ਸਿੰਘ ਨੂੰ ਅਜੈਬ ਸਿੰਘ ਵਾਸੀ ਪਿੰਡ ਹਰਿਆਉ ਖੁਰਦ, ਬਲਾਕ ਪਤਾਰਾ, ਪਟਿਆਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੰਚਾਇਤ ਸਕੱਤਰ ਆਰ.ਟੀ.ਆਈ. ਕਾਨੂੰਨ ਅਨੁਸਾਰ ਉਹ ਆਪਣੇ ਪਿੰਡ ਵਿੱਚ ਗਰਾਮ ਪੰਚਾਇਤ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਸਬੰਧੀ ਕੁਝ ਰਿਕਾਰਡ ਮੁਹੱਈਆ ਕਰਵਾਉਣ ਬਦਲੇ ਉਸ ਤੋਂ 6 ਹਜ਼ਾਰ ਰੁਪਏ ਹੋਰ ਮੰਗ ਰਿਹਾ ਹੈ, ਜਦਕਿ ਇਸੇ ਮਾਮਲੇ ਵਿੱਚ ਉਹ ਪਹਿਲਾਂ ਵੀ ਇਹ ਰਿਕਾਰਡ ਮੁਹੱਈਆ ਕਰਵਾਉਣ ਲਈ ਉਸ ਤੋਂ 4 ਹਜ਼ਾਰ ਰੁਪਏ ਲੈ ਚੁੱਕਾ ਹੈ। . ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ‘ਤੇ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਕਥਿਤ ਦੋਸ਼ੀ ਪੰਚਾਇਤ ਸਕੱਤਰ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Exit mobile version