ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਵਿਦਿਆਰਥੀ ਦੀ ਲਾਸ਼ ਮਿਲੀ ਹੈ
ਪਟਿਆਲਾ ਬ੍ਰੇਕਿੰਗ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਇੱਕ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ, ਨੌਜਵਾਨ ਦਾ ਨਾਂ ਸ਼ੁਭਮ ਦੱਸਿਆ ਜਾ ਰਿਹਾ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਦੇ ਪਿੰਡ ਹਮੀਰਪੁਰ ਦਾ ਰਹਿਣ ਵਾਲਾ ਸੀ। ਬੀਤੀ ਰਾਤ ਜਦੋਂ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ‘ਚੋਂ ਪੱਖੇ ਨਾਲ ਲਟਕਦੀ ਲੜਕੇ ਦੀ ਲਾਸ਼ ਮਿਲੀ ਤਾਂ ਪੁਲਸ ਪ੍ਰਸ਼ਾਸਨ ਨੇ ਉਥੇ ਪਹੁੰਚ ਕੇ ਕਮਰੇ ਨੂੰ ਸੀਲ ਕਰ ਦਿੱਤਾ। ਪਰ ਹੁਣ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

