ਪਟਿਆਲਾ : ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ

ਪਟਿਆਲਾ : ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ

ਪਟਿਆਲਾ : ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ

*ਪੰਜਾਬ ਸਰਕਾਰ ਜੇਲ੍ਹਾਂ ਨੂੰ ਨਸ਼ਾ ਮੁਕਤ ਅਤੇ ਸੁਧਾਰ ਪੱਖੀ ਰੱਖਣ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ*

*ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਟਿਆਲਾ ਅਤੇ ਨਾਭਾ ਜੇਲ੍ਹਾਂ ਦੇ ਨਿਰੀਖਣ ਦੌਰਾਨ ਆਈ.ਟੀ.ਆਈ ਕੋਰਸਾਂ, ਕੈਦੀਆਂ ਦੀ ਭਲਾਈ ਅਤੇ ਜੇਲ੍ਹ ਸਹੂਲਤਾਂ ਦਾ ਜਾਇਜ਼ਾ ਲਿਆ*

*ਅਚਨਚੇਤ ਜੇਲ ਨਿਰੀਖਣ ਪੁਨਰਵਾਸ, ਅਨੁਸ਼ਾਸਨ ਅਤੇ ਕੈਦੀਆਂ ਦੀ ਭਲਾਈ ‘ਤੇ ਕੇਂਦਰਿਤ: ਲਾਲਜੀਤ ਸਿੰਘ ਭੁੱਲਰ*

ਪਟਿਆਲਾ, 31 ਜਨਵਰੀ 2026:

ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦੇ ਸਮੁੱਚੇ ਕੰਮਕਾਜ, ਸੁਰੱਖਿਆ ਪ੍ਰਬੰਧਾਂ ਅਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲੈਣ ਲਈ ਅਚਨਚੇਤ ਨਿਰੀਖਣ ਕੀਤਾ।

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਜੇਲ੍ਹ ਮੰਤਰੀ ਨੇ ਜੇਲ੍ਹ ਫੈਕਟਰੀ ਦਾ ਦੌਰਾ ਕੀਤਾ ਅਤੇ ਕੈਦੀਆਂ ਲਈ ਚਲਾਏ ਜਾ ਰਹੇ ਲੰਬੇ ਸਮੇਂ ਦੇ ਆਈ.ਟੀ.ਆਈ ਕੋਰਸਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਨੇ ਵੱਖ-ਵੱਖ ਵਰਕਸ਼ਾਪਾਂ ਦਾ ਨਿਰੀਖਣ ਕੀਤਾ ਅਤੇ ਦਿੱਤੀ ਜਾ ਰਹੀ ਸਿਖਲਾਈ ਦੀ ਪ੍ਰਕਿਰਤੀ ਨੂੰ ਸਮਝਣ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਸੁਣਨ ਲਈ ਦੋਸ਼ੀਆਂ ਦੇ ਨਾਲ-ਨਾਲ ਸੁਣਵਾਈ ਅਧੀਨ ਕੈਦੀਆਂ ਨਾਲ ਗੱਲਬਾਤ ਕੀਤੀ।

ਨਿਰੀਖਣ ਦੌਰਾਨ ਜੇਲ੍ਹ ਮੰਤਰੀ ਨੇ ਜੇਲ੍ਹ ਅੰਦਰ ਰਸੋਈ ਅਤੇ ਖਾਣੇ ਦੀਆਂ ਸਹੂਲਤਾਂ, ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ, ਡਾਕਟਰੀ ਇਲਾਜ ਦੇ ਪ੍ਰਬੰਧਾਂ ਅਤੇ ਸਮੁੱਚੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਇਨ੍ਹਾਂ ਮੁੱਦਿਆਂ ‘ਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮਹਿਲਾ ਕੈਦੀਆਂ ਲਈ ਸਹੂਲਤਾਂ ਅਤੇ ਭਲਾਈ ਦੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਮਹਿਲਾ ਵਾਰਡ ਦਾ ਵੀ ਦੌਰਾ ਕੀਤਾ।

ਕੈਦੀਆਂ ਨੂੰ ਸਲਾਹ ਦਿੰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਵੀ ਗਲਤ ਗਤੀਵਿਧੀਆਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਦੇ ਮੁੜ ਵਸੇਬੇ ਅਤੇ ਸਮਾਜ ਵਿੱਚ ਮੁੜ ਏਕੀਕਰਨ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਦੀਆਂ ਜੇਲ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕੈਦੀਆਂ ਵਿੱਚ ਉਸਾਰੂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਜੇਲ੍ਹ ਮੰਤਰੀ ਨੇ ਜੇਲ੍ਹਾਂ ਅੰਦਰ ਅਨੁਸ਼ਾਸਨ ਕਾਇਮ ਰੱਖਣ ਅਤੇ ਸੁਧਾਰਾਤਮਕ ਪਹਿਲਕਦਮੀਆਂ ਨੂੰ ਮਜ਼ਬੂਤ ​​ਕਰਨ ਲਈ ਜੇਲ੍ਹ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਬਾਅਦ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁਲਾਕਤ ਖੇਤਰ ਵਿੱਚ ਕੈਦੀਆਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਮੁਲਾਕਾਤ ਦੀ ਪ੍ਰਕਿਰਿਆ ਅਤੇ ਉਨ੍ਹਾਂ ਦੇ ਸਮੁੱਚੇ ਤਜ਼ਰਬੇ ਬਾਰੇ ਜਾਣਕਾਰੀ ਲਈ।

ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਅਤੇ ਨਾਭਾ ਜੇਲ੍ਹ ਦੇ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਮੰਤਰੀ ਨੂੰ ਪ੍ਰਸ਼ਾਸਨਿਕ ਉਪਾਵਾਂ, ਸੁਰੱਖਿਆ ਪ੍ਰੋਟੋਕੋਲ ਅਤੇ ਜੇਲ੍ਹ ਸੁਰੱਖਿਆ ਅਤੇ ਪ੍ਰਬੰਧਨ ਨੂੰ ਵਧਾਉਣ ਦੇ ਉਦੇਸ਼ ਨਾਲ ਚੱਲ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।

ਨਿਰੀਖਣ ਦੌਰਾਨ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ, ਡਿਪਟੀ ਸੁਪਰਡੈਂਟ (ਫੈਕਟਰੀ) ਜੈਦੀਪ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *