Site icon Geo Punjab

ਪਟਿਆਲਾ: ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ- ਚੇਅਰਮੈਨ ਜਤਿੰਦਰ ਮਸੀਹ ਗੌਰਵ

ਪਟਿਆਲਾ: ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ- ਚੇਅਰਮੈਨ ਜਤਿੰਦਰ ਮਸੀਹ ਗੌਰਵ

ਪਟਿਆਲਾ: ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ- ਚੇਅਰਮੈਨ ਜਤਿੰਦਰ ਮਸੀਹ ਗੌਰਵ

ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ |

ਪਟਿਆਲਾ, 24 ਅਕਤੂਬਰ:

ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਸ੍ਰੀ ਜਤਿੰਦਰ ਮਸੀਹ ਗੌਰਵ ਦੀ ਅਗਵਾਈ ਹੇਠ ਪਟਿਆਲਾ ਵਿਖੇ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਟਿਆਲਾ, ਨਾਭਾ ਅਤੇ ਆਸ-ਪਾਸ ਦੇ ਪਿੰਡਾਂ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮਾਜਿਕ, ਧਾਰਮਿਕ ਅਤੇ ਪ੍ਰਸ਼ਾਸਨਿਕ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੀਟਿੰਗ ਵਿੱਚ ਕਬਰਸਤਾਨਾਂ ਨਾਲ ਸਬੰਧਤ ਸਮੱਸਿਆਵਾਂ, ਉਨ੍ਹਾਂ ਦੀ ਸਾਂਭ-ਸੰਭਾਲ, ਥਾਂ ਦੀ ਘਾਟ ਅਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਕਈ ਨੁਮਾਇੰਦਿਆਂ ਨੇ ਚਿੰਤਾ ਜ਼ਾਹਰ ਕੀਤੀ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਘੱਟ ਗਿਣਤੀ ਭਾਈਚਾਰੇ ਲਈ ਕਬਰਸਤਾਨਾਂ ਦੀ ਲੋੜੀਂਦੀ ਸਹੂਲਤ ਨਹੀਂ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸ੍ਰੀ ਜਤਿੰਦਰ ਮਸੀਹ ਗੌਰਵ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਅਤੇ ਸਹੂਲਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਹਰ ਸਮੱਸਿਆ ਨੂੰ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ।

ਚੇਅਰਮੈਨ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਰਾਹੀਂ ਘੱਟ ਗਿਣਤੀ ਭਾਈਚਾਰੇ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰੀ ਪੱਧਰ ‘ਤੇ ਪ੍ਰਭਾਵਸ਼ਾਲੀ ਨੀਤੀਆਂ ਬਣਾਈਆਂ ਜਾ ਸਕਦੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਦਾ ਮਕਸਦ ਸਿਰਫ਼ ਸੁਣਨਾ ਨਹੀਂ, ਸਗੋਂ ਕਾਰਵਾਈ ਕਰਨਾ ਹੈ ਤਾਂ ਜੋ ਹਰ ਧਾਰਮਿਕ ਭਾਈਚਾਰਾ ਆਪਣੇ ਹੱਕਾਂ ਨਾਲ ਮਾਣ-ਸਨਮਾਨ ਵਾਲਾ ਜੀਵਨ ਬਤੀਤ ਕਰ ਸਕੇ।

ਇਸ ਮੌਕੇ ਉਨ੍ਹਾਂ ਨਾਲ ਮੈਂਬਰ ਨਦੀਮ ਅਨਵਰ, ਇਸਲਾਮ ਅਲੀ, ਦਰਸ਼ਨ ਮੈਥਿਊ, ਜੌਹਨ ਮਸੀਹ, ਰਾਜੇਸ਼ ਜੈਨ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸਡੀਐਮ ਨਾਭਾ ਇਸਮਤ ਵਿਜੇ ਸਿੰਘ, ਐਸਡੀਐਮ ਪਟਿਆਲਾ ਹਰਜੋਤ ਕੌਰ, ਸੀਐਮਐਫਓ ਸਤੀਸ਼ ਚੰਦਰ, ਐਸਪੀ ਵੈਭਵ ਚੌਧਰੀ ਅਤੇ ਨਗਰ ਨਿਗਮ ਤੋਂ ਦਰਪਨ ਕਪਲਿਸ਼ ਹਾਜ਼ਰ ਸਨ।

Exit mobile version