ਪਟਿਆਲਾ: ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਓਰੋ ਵੱਲੋਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਪਟਿਆਲਾ, 17 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਐੱਸ. ਅੱਜ ਪੀਐਸਪੀਸੀਐਲ ਸਬ-ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਲਾਈਨਮੈਨ ਨੂੰ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕ੍ਰਿਸ਼ਨ ਕੁਮਾਰ ਨੇ ਪਹਿਲਾਂ ਆਪਣੇ ਪਲਾਟ ਨਾਭਾ ਰੋਡ, ਪਟਿਆਲਾ ਵਿੱਚ ਘਰੇਲੂ ਬਿਜਲੀ ਦਾ ਮੀਟਰ ਲਗਾਉਣ ਲਈ 3,000 ਰੁਪਏ ਦੀ ਰਿਸ਼ਵਤ ਲਈ ਸੀ ਅਤੇ ਹੁਣ ਉਹ 10,000 ਰੁਪਏ ਰਿਸ਼ਵਤ ਲੈ ਰਿਹਾ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਰਿਸ਼ਵਤ ਦੀ ਰਕਮ ਕਲਿਆਣ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ ਦੇ ਐਸ.ਡੀ.ਓ ਅਤੇ ਦੋ ਜੇ.ਈ. ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। . ਇਸ ਸਬੰਧੀ ਉਕਤ ਸਾਰੇ ਦੋਸ਼ੀਆਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।
