ਡੀਸੀ ਪਟਿਆਲਾ ਨੇ ਧਾਰਾ 144 ਕਿਉਂ ਨਹੀਂ ਲਗਾਈ, ਉਠੇ ਸਵਾਲ , ਪਿਛਲੇ 5 ਦਿਨਾਂ ਤੋਂ ਮਾਹੌਲ ਖ਼ਰਾਬ ਹੋ ਰਿਹਾ ਹੈ
ਮੁੱਖ ਮੰਤਰੀ ਪਟਿਆਲਾ ਦੇ ਸਥਾਨਕ ਪ੍ਰਸ਼ਾਸਨ ਤੋਂ ਕਾਫੀ ਨਾਰਾਜ਼ ਹਨ ਅਤੇ ਅਫਸਰਾਂ ਖਿਲਾਫ ਵੱਡੀ ਕਾਰਵਾਈ ਕਰਨਗੇ
ਪਟਿਆਲਾ ‘ਚ ਹੋਏ ਵਿਵਾਦ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਪ੍ਰਸ਼ਾਸਨ ਤੋਂ ਨਾਰਾਜ਼ ਹਨ ਅਤੇ ਪਟਿਆਲਾ ਦੇ ਸੀਨੀਅਰ ਅਧਿਕਾਰੀਆਂ ‘ਤੇ ਕਾਰਵਾਈ ਕਰ ਸਕਦੇ ਹਨ। ਪਿਛਲੇ 4-5 ਦਿਨਾਂ ਤੋਂ ਪਟਿਆਲੇ ਵਿੱਚ ਮਾਹੌਲ ਬਣ ਰਿਹਾ ਸੀ। ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਇੱਥੋਂ ਤੱਕ ਕਿ ਪ੍ਰਸ਼ਾਸਨ ਨੇ ਧਾਰਾ 144 ਲਾਗੂ ਨਹੀਂ ਕੀਤੀ ਹੈ।ਜਦੋਂ ਮਾਹੌਲ ਵਿਗੜਿਆ ਤਾਂ ਪ੍ਰਸ਼ਾਸਨ ਭੱਜ ਗਿਆ। ਜੇਕਰ ਇੰਟੈਲੀਜੈਂਸ ਨੇ ਪਹਿਲੀ ਜਾਣਕਾਰੀ ਦਿੱਤੀ ਸੀ ਤਾਂ ਕਾਰਵਾਈ ਕਿਉਂ ਨਹੀਂ ਕੀਤੀ ਗਈ? ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਸਰਕਾਰ ‘ਤੇ ਹੀ ਸਵਾਲ ਖੜ੍ਹੇ ਹੋ ਰਹੇ ਹਨ। ਫਿਲਹਾਲ ਸਥਿਤੀ ਕਾਬੂ ਹੇਠ ਹੈ ਪਰ ਤਣਾਅ ਅਜੇ ਵੀ ਬਰਕਰਾਰ ਹੈ। ਸਿੱਖ ਜੱਥੇਬੰਦੀਆਂ ਅੱਜ ਵੀ ਫੁਵਾਰਾ ਚੌਂਕ ਵਿੱਚ ਡਟ ਕੇ ਜ਼ਖਮੀਆਂ ਲਈ ਇਨਸਾਫ਼ ਦੀ ਮੰਗ ਕਰ ਰਹੀਆਂ ਹਨ।
The post ਪਟਿਆਲਾ ਵਿਵਾਦ: ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ‘ਆਪ’ ਸਰਕਾਰ ‘ਤੇ ਸਵਾਲ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਜਾਂਚ ਦੇ ਹੁਕਮ appeared first on .