ਪਟਿਆਲਾ ਵਿੱਚ 23 ਜੁਲਾਈ ਤੱਕ ਧਾਰਾ 144 ਲਾਗੂ


ਪਟਿਆਲਾ ਵਿੱਚ 23 ਜੁਲਾਈ ਤੱਕ ਧਾਰਾ 144 ਲਾਗੂ, ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਜ਼ਿਲ੍ਹਾ ਪਟਿਆਲਾ ਵਿੱਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇਬਾਜ਼ੀ ਕਰਨ, ਪ੍ਰਦਰਸ਼ਨਾਂ ‘ਤੇ ਪਾਬੰਦੀ ਪਟਿਆਲਾ, 24 ਮਈ: ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ. ਜ਼ਾਬਤਾ ਫ਼ੌਜਦਾਰੀ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਕਿਸੇ ਵੀ ਕਿਸਮ ਦਾ ਪ੍ਰਦਰਸ਼ਨ/ਰੋਸ ਰੈਲੀ ਕਰਨ, ਮੀਟਿੰਗਾਂ ਕਰਨ, ਨਾਅਰੇਬਾਜ਼ੀ ਕਰਨ ਲਈ ਪੰਜ ਜਾਂ ਇਸ ਤੋਂ ਵੱਧ। ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕ ਹਿੱਤ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪਟਿਆਲਾ ਦੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦਾ ਇਕੱਠੇ ਹੋਣਾ, ਮੀਟਿੰਗਾਂ ਕਰਨ, ਨਾਅਰੇਬਾਜ਼ੀ ਕਰਨ ਅਤੇ ਪ੍ਰਦਰਸ਼ਨ ਕਰਨਾ ਜ਼ਰੂਰੀ ਹੈ। ਜਨਤਕ ਸ਼ਾਂਤੀ ਭੰਗ ਹੋਣ ਅਤੇ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਖਤਰਾ ਹੈ। ਇਸ ਲਈ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁਕਵੇਂ ਕਦਮ ਚੁੱਕਣੇ ਜ਼ਰੂਰੀ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 23 ਜੁਲਾਈ, 2022 ਤੱਕ ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਮੁਲਾਜ਼ਮਾਂ, ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੇ ਇਕੱਠਾਂ ਅਤੇ ਸਰਕਾਰੀ ਸਮਾਗਮਾਂ, ਵਿਆਹ-ਸ਼ਾਦੀਆਂ ਅਤੇ ਸੋਗ ਸਮਾਗਮਾਂ ‘ਤੇ ਲਾਗੂ ਨਹੀਂ ਹੋਣਗੇ।

Leave a Reply

Your email address will not be published. Required fields are marked *