Site icon Geo Punjab

ਪਟਿਆਲਾ: ਸਰਕਾਰੀ ਬਿਕਰਮ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਪਟਿਆਲਾ: ਸਰਕਾਰੀ ਬਿਕਰਮ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਪਟਿਆਲਾ: ਸਰਕਾਰੀ ਬਿਕਰਮ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਪਟਿਆਲਾ, 25 ਜਨਵਰੀ:

ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਮਾਗਮ ਸ਼ਹੀਦ ਭਗਤ ਸਿੰਘ ਹਾਲ, ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸਮਤ ਵਿਜੇ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਸਮੂਹ ਯੋਗ ਵੋਟਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਾਰੇ ਯੋਗ ਵੋਟਰਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਦਰਜ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦਾ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਸਾਰੇ ਜ਼ਿੰਮੇਵਾਰ ਨਾਗਰਿਕ ਵੱਧ ਤੋਂ ਵੱਧ ਵੋਟਰ ਬਣ ਕੇ ਵੋਟ ਪਾਉਣ।

ਸਮਾਗਮ ਦੇ ਵਿਸ਼ੇਸ਼ ਮਹਿਮਾਨ ਐਸ.ਡੀ.ਐਮ ਪਟਿਆਲਾ ਹਰਜੋਤ ਕੌਰ ਨੇ ਆਪਣੇ ਸੰਬੋਧਨ ਵਿੱਚ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਮਹੱਤਤਾ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਐਪਾਂ ਬਾਰੇ ਦੱਸਿਆ। ਇਸ ਮੌਕੇ 18-19 ਸਾਲ ਦੀ ਉਮਰ ਦੇ ਨਵੇਂ ਨੌਜਵਾਨ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਗਏ।

ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸਵਿੰਦਰ ਸਿੰਘ ਰੇਖੀ ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਹਾਜ਼ਰੀਨ ਅਤੇ ਪਤਵੰਤਿਆਂ ਨੂੰ ਵੋਟਰ ਸਹੁੰ ਚੁਕਾਈ।

ਇਸ ਮੌਕੇ ਮਹਿੰਦਰਾ ਕਾਲਜ ਦੇ ਵਿਦਿਆਰਥੀ ਸਮਾਗਮ ਵਿੱਚ ਵੋਟਰ ਜਾਗਰੂਕਤਾ ਵਿਸ਼ੇ ’ਤੇ ਕਾਰਨਰ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਨਾਲ ਸਬੰਧਤ ਕਵਿਤਾ, ਭਾਸ਼ਣ, ਅੰਤਰ ਸਕੂਲ/ਕਾਲਜ ਪੇਂਟਿੰਗ ਮੁਕਾਬਲਿਆਂ ਵਿੱਚ ਭਾਗ ਲਿਆ। ਸਰਕਾਰੀ ਸਟੇਟ ਕਾਲਜ ਅਤੇ ਬਿਕਰਮ ਕਾਲਜ ਦੇ ਵਿਦਿਆਰਥੀਆਂ ਵੱਲੋਂ ਰਾਸਟਰੀ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਉੱਤਮ ਈ.ਆਰ.ਓ ਕਨੂੰ ਗਰਗ, ਪੀ.ਸੀ.ਐਸ., ਈ.ਆਰ.ਓ.109-ਨਾਭਾ-ਕਮ- ਐਸ.ਡੀ.ਐਮ. ਨਾਭਾ, ਬੈਸਟ ਨੋਡਲ ਅਫ਼ਸਰ ਸ੍ਰੀ ਨਰਿੰਦਰ ਸਿੰਘ ਢੀਂਡਸਾ, ਬੈਸਟ ਬੂਥ ਲੈਵਲ ਅਫ਼ਸਰ ਸ੍ਰੀ ਅਕਾਸ਼ਇੰਦਰ ਸਿੰਘ, ਹਲਕਾ 116-ਸਮਾਣਾ ਨੂੰ ਸਰਟੀਫਿਕੇਟ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਾਲ 2025 ਦੌਰਾਨ ਵੋਟਰ ਜਾਗਰੂਕਤਾ ਸਬੰਧੀ ਚੰਗੀਆਂ ਗਤੀਵਿਧੀਆਂ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸਰਕਾਰੀ ਬਿਕਰਮ ਕਾਲਜ ਫਾਰ ਕਾਮਰਸ ਦੇ ਪ੍ਰੋ: ਵਿਵੇਕ ਪ੍ਰੋ: ਰਿਤੂ ਕਪੂਰ ਅਤੇ ਪ੍ਰੋ: ਰਜਨੀ ਬਾਲਾ ਨੇ ਵਿਸ਼ੇਸ਼ ਭੂਮਿਕਾ ਨਿਭਾਈ |

ਇਸ ਮੌਕੇ ਸ੍ਰੀ ਵਿਜੇ ਕੁਮਾਰ ਚੌਧਰੀ ਚੋਣ ਤਹਿਸੀਲਦਾਰ ਪਟਿਆਲਾ, ਸ੍ਰੀ ਮੋਹਿਤ ਕੌਸ਼ਲ ਸਹਾਇਕ ਸਵੀਪ ਨੋਡਲ ਅਫਸਰ, ਸ੍ਰੀ ਰੁਪਿੰਦਰ ਸਿੰਘ ਗੁਰਪ੍ਰੀਤ ਸਿੰਘ ਸੁਸ਼ੀਲ ਸ਼ਰਮਾ, ਜਿਲ੍ਹਾ ਸਵੀਪ ਆਈਕਨ ਜਗਵਿੰਦਰ ਸਿੰਘ, ਜਗਦੀਪ ਸਿੰਘ, ਆਈ.ਟੀ.ਆਈ ਤੋਂ ਜਗਦੀਪ ਜੋਸ਼ੀ, ਪਟਿਆਲਾ ਦਿਹਾਤੀ ਤੋਂ ਸਤਬੀਰ ਸਿੰਘ ਗਿੱਲ, ਦਫ਼ਤਰ ਦਿਹਾਤੀ ਤੋਂ ਤੇਜ ਪ੍ਰਕਾਸ਼, ਡੀਸੀ ਦਫ਼ਤਰ ਤੋਂ ਰਾਮ ਪ੍ਰਕਾਸ਼ ਪਰਾਸ਼ ਆਦਿ ਹਾਜ਼ਰ ਸਨ।

Exit mobile version