
ਪਾਕਿਸਤਾਨ ਵਿੱਚ ਪੈਟਰੋਲ, ਡੀਜ਼ਲ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ ਵਿੱਚ 30 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਵੀਰਵਾਰ ਰਾਤ ਕਿਹਾ, “ਸਰਕਾਰ ਕੋਲ ਅਜਿਹਾ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਸਾਨੂੰ IMF ਦੀਆਂ ਸ਼ਰਤਾਂ ਨੂੰ ਵੀ ਪੂਰਾ ਕਰਨਾ ਹੋਵੇਗਾ ਅਤੇ ਦੇਸ਼ ਦੇ ਹਿੱਤਾਂ ਦਾ ਵੀ ਧਿਆਨ ਰੱਖਣਾ ਹੋਵੇਗਾ।
ਜ਼ਿਕਰਯੋਗ ਹੈ ਕਿ ਅਜੇ ਛੇ ਦਿਨ ਪਹਿਲਾਂ ਹੀ ਪਾਕਿਸਤਾਨ ‘ਚ ਈਂਧਨ ਦੀਆਂ ਕੀਮਤਾਂ ‘ਚ 30 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਪੈਟਰੋਲ-ਡੀਜ਼ਲ ਅਤੇ ਮਿੱਟੀ ਦੇ ਤੇਲ ਦੇ ਨਾਲ-ਨਾਲ ਬਿਜਲੀ ਦਾ ਵੀ ਵੱਡਾ ਧੱਕਾ ਹੈ। ਨੈਸ਼ਨਲ ਇਲੈਕਟ੍ਰਿਕ ਪਾਵਰ ਰੈਗੂਲੇਟਰੀ ਅਥਾਰਟੀ (ਨੇਪਰਾ) ਨੇ ਵੀ ਅਗਲੇ ਮਹੀਨੇ ਤੋਂ 7.91 ਰੁਪਏ ਪ੍ਰਤੀ ਯੂਨਿਟ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਹੁਣ ਤੁਹਾਨੂੰ ਇੱਕ ਯੂਨਿਟ ਬਿਜਲੀ ਲਈ 24.82 ਰੁਪਏ ਦੇਣੇ ਪੈਣਗੇ।
