Site icon Geo Punjab

ਪਾਕਿਸਤਾਨ ਦੇ ਦੂਜੇ ਸਭ ਤੋਂ ਵੱਡੇ ਹਵਾਈ ਅੱਡੇ PNS ਸਿੱਦੀਕੀ ‘ਤੇ ਹਮਲਾ, ਮਜੀਦ ਬ੍ਰਿਗੇਡ ਨੇ ਲਈ ਹਮਲੇ ਦੀ ਜ਼ਿੰਮੇਵਾਰੀ


ਪਾਕਿਸਤਾਨ ਦੇ ਦੂਜੇ ਸਭ ਤੋਂ ਵੱਡੇ ਹਵਾਈ ਅੱਡੇ PNS ਸਿੱਦੀਕੀ ‘ਤੇ ਹਮਲਾ ਹੋਇਆ ਹੈ। ਇਸ ਨੇਵਲ ਏਅਰ ਸਟੇਸ਼ਨ ‘ਤੇ ਕੁਝ ਸਮੇਂ ਲਈ ਗੋਲੀਬਾਰੀ ਕੀਤੀ ਗਈ ਸੀ। ਇਸ ਦੇ ਨਾਲ ਹੀ ਇਸ ਇਲਾਕੇ ਵਿੱਚ ਕਈ ਬੰਬ ਧਮਾਕੇ ਹੋਣ ਦੀ ਵੀ ਖ਼ਬਰ ਹੈ। ਨਿਊਜ਼ ਏਜੰਸੀ ਏਐਨਆਈ ਨੇ ਸਥਾਨਕ ਨਿਊਜ਼ ਪਲੇਟਫਾਰਮ ‘ਦ ਬਲੋਚਿਸਤਾਨ ਪੋਸਟ’ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਬਲੋਚਿਸਤਾਨ ਪੋਸਟ ਮੁਤਾਬਕ ਪਾਬੰਦੀਸ਼ੁਦਾ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਦੇ ਮਜੀਦ ਬ੍ਰਿਗੇਡ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਦੱਸਿਆ ਗਿਆ ਹੈ ਕਿ ਬਲੋਚਿਸਤਾਨ ਲਿਬਰੇਸ਼ਨ ਆਰਮੀ ਦੀ ਮਜੀਦ ਬ੍ਰਿਗੇਡ ਬਲੋਚਿਸਤਾਨ ਸੂਬੇ ਵਿੱਚ ਚੀਨ ਦੇ ਨਿਵੇਸ਼ ਦਾ ਲਗਾਤਾਰ ਵਿਰੋਧ ਕਰ ਰਹੀ ਹੈ ਅਤੇ ਚੀਨ ਅਤੇ ਪਾਕਿਸਤਾਨ ‘ਤੇ ਖੇਤਰ ਦੇ ਸਰੋਤਾਂ ਦਾ ਸ਼ੋਸ਼ਣ ਕਰਨ ਦਾ ਦੋਸ਼ ਲਾਉਂਦੀ ਹੈ। ਬੀਐਲਏ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਲੜਾਕੇ ਏਅਰਬੇਸ ਵਿੱਚ ਦਾਖ਼ਲ ਹੋ ਗਏ ਹਨ। ਇਸ ਦੌਰਾਨ ਹਮਲੇ ਤੋਂ ਬਾਅਦ ਜ਼ਿਲ੍ਹਾ ਸਿਹਤ ਅਧਿਕਾਰੀ ਕੇਚ ਨੇ ਟੀਚਿੰਗ ਹਸਪਤਾਲ ਤਰਬਤ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ ਅਤੇ ਸਾਰੇ ਡਾਕਟਰਾਂ ਨੂੰ ਤੁਰੰਤ ਡਿਊਟੀ ’ਤੇ ਆਉਣ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਤਰਬਤ ‘ਚ ਇਹ ਹਮਲਾ ਬੀਐੱਲਏ ਮਜੀਦ ਬ੍ਰਿਗੇਡ ਦਾ ਇਸ ਹਫਤੇ ਦੂਜਾ ਅਤੇ ਇਸ ਸਾਲ ਤੀਜਾ ਹਮਲਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version