ਲੁਧਿਆਣਾ ਗੈਸ ਲੀਕ ਮਾਮਲੇ ‘ਚ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਲੁਧਿਆਣਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਗੈਸ ਲੀਕ ਮਾਮਲੇ ‘ਚ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪੀਐੱਮਐੱਨਆਰਐੱਫ ਰਾਹੀਂ ਮ੍ਰਿਤਕਾਂ ਦੇ ਵਾਰਸਾਂ ਲਈ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਕੀਤਾ। ਹਰੇਕ ਜ਼ਖਮੀ ਨੂੰ 50,000 ਰੁਪਏ ਦਿੱਤੇ ਜਾਣਗੇ। ਪੀਐਮ ਮੋਦੀ ਨੇ ਕਿਹਾ ਕਿ ਉਹ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਘਟਨਾ ਤੋਂ ਬਹੁਤ ਦੁਖੀ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲੇ ਦੇ ਗਿਆਸਪੁਰਾ ‘ਚ ਐਤਵਾਰ ਨੂੰ ਗੈਸ ਲੀਕ ਹੋਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ।ਗੈਸ ਲੀਕ ਹੋਣ ਕਾਰਨ 10 ਦੇ ਕਰੀਬ ਲੋਕ ਬੇਹੋਸ਼ ਹੋ ਗਏ ਸਨ। ਉਨ੍ਹਾਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ, “ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਫੈਕਟਰੀ ‘ਚ ਗੈਸ ਲੀਕ ਹੋਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਪੁਲਿਸ, ਸਰਕਾਰ ਅਤੇ NDRF ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਪ੍ਰਭਾਵਿਤਾਂ ਨੂੰ ਸੰਭਾਵਿਤ ਮਦਦ ਦਿੱਤੀ ਜਾ ਰਹੀ ਹੈ। ਬਾਕੀ ਵੇਰਵੇ ਜਲਦੀ ਹੀ। ਦਾ ਅੰਤ
