ਪੀ.ਡਬਲਯੂ.ਡੀ ਵਿੱਚ 11 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਰੁਜ਼ਗਾਰ ਦੇ ਮਾਮਲਿਆਂ ਦੇ ਤੁਰੰਤ ਹੱਲ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਅੱਜ ਇੱਥੇ 11 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਜਾਰੀ ਕੀਤੇ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੀ ਸੇਵਾ ਲਈ ਨਿਯੁਕਤੀ ਪੱਤਰ ਵੀ ਦਿੱਤੇ ਗਏ।ਇਸ ਭਰਤੀ ਨਾਲ ਵਿਭਾਗ ਵਿੱਚ ਦਰਜਾ-4 ਨਾਲ ਸਬੰਧਤ ਤਰਸਯੋਗ ਮੁਲਾਜ਼ਮਾਂ ਦੇ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਹੋ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *