ਪੁਲਿਸ ਨੇ ਇੱਕ ਔਰਤ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ



ਪੁਲਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਉਨ੍ਹਾਂ ਦੇ ਕਬਜ਼ੇ ‘ਚੋਂ 35 ਲੱਖ ਰੁਪਏ ਵੀ ਬਰਾਮਦ ਲੁਧਿਆਣਾ: ਲੁਧਿਆਣਾ ਦੇ ਮਾਡਲ ਪਿੰਡ ਨੇੜੇ ਮਨੀ ਐਕਸਚੇਂਜਰ ਦੇ ਕਤਲ ਦੇ ਮਾਮਲੇ ‘ਚ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਕਰੀਬ 35 ਲੱਖ ਰੁਪਏ ਦੀ ਰਾਸ਼ੀ ਵੀ ਬਰਾਮਦ ਕੀਤੀ ਹੈ। ਰਿਪੋਰਟਾਂ ਮੁਤਾਬਕ ਇਸ ਮਾਮਲੇ ਵਿੱਚ ਜੋਬਨਪ੍ਰੀਤ ਨਾਮ ਦੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਰਵਰੀ ਮਹੀਨੇ ਵਿੱਚ ਹੀ ਇਸ ਘਟਨਾ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਗਈ ਸੀ। ਜ਼ਿਕਰਯੋਗ ਹੈ ਕਿ ਲੁਧਿਆਣਾ ਸ਼ਹਿਰ ‘ਚ ਮਨੀ ਐਕਸਚੇਂਜਰ ਅਤੇ ਜੁੱਤੀਆਂ ਦਾ ਕਾਰੋਬਾਰ ਕਰਨ ਵਾਲੇ ਮਨਜੀਤ ਸਿੰਘ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਪਾਰੀ ਮਨਜੀਤ ਸਿੰਘ ਆਪਣੀ ਸਵਿਫਟ ਕਾਰ ਵਿੱਚ ਜਗਰਾਉਂ ਪੁਲ ਰਾਹੀਂ ਆਪਣੇ ਘਰ ਜਾ ਰਿਹਾ ਸੀ। ਲੁਟੇਰਿਆਂ ਨੇ ਜਗਰਾਉਂ ਪੁਲ ਤੋਂ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜ਼ਿਕਰਯੋਗ ਹੈ ਕਿ ਲੁਟੇਰਿਆਂ ਨੇ ਥਾਣਾ ਕੋਚਰ ਮਾਰਕੀਟ ਤੋਂ ਕੁਝ ਦੂਰੀ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਐਕਟਿਵਾ ਨੂੰ ਉਥੋਂ ਕਰੀਬ ਇਕ ਹਜ਼ਾਰ ਮੀਟਰ ਦੂਰ ਛੱਡ ਕੇ ਸਵਿਫਟ ਕਾਰ ‘ਚ ਫਰਾਰ ਹੋ ਗਏ। ਦਾ ਅੰਤ

Leave a Reply

Your email address will not be published. Required fields are marked *