ਮਾਨਸਾ ਪੁਲਿਸ ਵੱਲੋਂ ਗਾਇਕ ਸਿੱਧੂ ਮੂਸੇਵਾਲ ਦੇ ਘਰ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਚੱਪੇ ਚੱਪੇ ‘ਤੇ ਐਲ.ਐਮ.ਜੀਜ਼ ਦੇ ਨਾਲ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ। ਪਿੰਡ ਦੇ ਅੰਦਰ ਆਉਣ ਵਾਲੇ ਲੋਕਾਂ ਨੂੰ ਤਲਾਸ਼ੀ ਲੈਣ ਤੋਂ ਬਾਅਦ ਹੀ ਪਿੰਡ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲਾ ਹੋ ਸਕਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
