ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਸ: ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਸ ਸਬੰਧੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉੱਤਰ ਪ੍ਰਦੇਸ਼ ਸਰਕਾਰ ਸਿੱਖਾਂ ਖਿਲਾਫ ਟਿੱਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਤੁਰੰਤ ਕਾਰਵਾਈ ਕਰੇ- ਐਡਵੋਕੇਟ ਧਾਮੀ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਕੁਮਾਰ, ਮੁੱਖ ਇੰਜਨੀਅਰ ਸ੍ਰੀ ਕਰਨਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
