Site icon Geo Punjab

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ –

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ –


ਚੰਡੀਗੜ੍ਹ, 22 ਦਸੰਬਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ ਢਿੱਲੋਂ, ਵਧੀਕ ਐਡਵੋਕੇਟ ਜਨਰਲ ਪੰਜਾਬ ਸੁਮਨਦੀਪ ਸਿੰਘ ਵਾਲੀਆ ਅਤੇ ਪਨਸਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਬੀਤੀ ਸ਼ਾਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨਾਲ ਉਨ੍ਹਾਂ ਦੀ ਸਥਾਨਕ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਵਿਧਾਨ ਸਭਾ ਦੇ ਬੁਲਾਰੇ ਅਨੁਸਾਰ ਇਹ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਸ਼ਿਆਂ ‘ਤੇ ਆਪਸੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸ: ਸੰਧਵਾਂ ਨੇ ਸ: ਢਿੱਲੋਂ ਨੂੰ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ | ਉਨ੍ਹਾਂ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਲਈ ਵੀ ਪ੍ਰੇਰਿਆ।

Exit mobile version