ਨਵ-ਨਿਯੁਕਤ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪਟਿਆਲਾ ਦੇ ਸਰਕਟ ਹਾਊਸ ਵਿਖੇ ਕੌਂਸਲਰਾਂ ਦੇ ਨਾਲ ਮੁਲਾਕਾਤ ਕੀਤੀ ਗਈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਆਖਿਆ ਕਿ ਅੱਜ ਹਰ ਜਿਲੇ ਦੇ ਵਿੱਚ ਜਾ ਕੇ ਕਾਂਗਰਸੀ ਵਰਕਰਾਂ ਦੇ ਨਾਲ ਤੁਹਾਡੇ ਵੱਲੋਂ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਹਰ ਵਿਅਕਤੀ ਨੂੰ ਸੱਦਾ ਦਿੱਤਾ ਜਾ ਰਿਹਾ ਹੈ l
ਇਸ ਮੀਟਿੰਗ ਦੇ ਵਿਚ ਤਾਂ ਜੋ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਆਪਣੀ ਪਾਰਟੀ ਬਣਾਈ ਗਈ ਹੈ l ਉਸ ਨਾਲ ਸਾਡੀ ਪਾਰਟੀ ਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ ਪਟਿਆਲਾ ਕਿਸੇ ਦਾ ਬਾਰ ਨਹੀਂ ਪਟਿਆਲਾ ਪਟਿਆਲਾ ਹੈ ਚੋਣਾਂ ਤੋਂ ਪਹਿਲਾਂ ਹਰ ਜਿਲੇ ਦੇ ਵਿਚ ਜਾ ਕੇ ਕਾਂਗਰਸੀ ਵਰਕਰਾਂ ਦੇ ਨਾਲ ਸਾਡੇ ਵੱਲੋਂ ਮੁਲਾਕਾਤ ਕੀਤੀ ਜਾ ਰਹੀ ਹੈ
ਦੂਜੇ ਪਾਸੇ ਰਾਜ ਕੁਮਾਰ ਵੇਰਕਾ ਨੇ ਆਖਿਆ ਕਿ ਅੱਜ ਹਰ ਜ਼ਿਲੇ ਵਿੱਚ ਕਾਂਗਰਸੀ ਕੌਂਸਲਰਾਂ ਵਰਕਰਾਂ ਦੇ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ 2022 ਦੀਆਂ ਚੋਣਾਂ ਤੋਂ ਪਹਿਲਾਂ ਹਰ ਵਿਅਕਤੀ ਕੌਂਸਲਰਾਂ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਰਾਏ ਲੀਤੀ ਜਾਵੇਗੀ ਜਿਹੜੇ ਵਿਕਣ ਵਾਲੇ ਕੈਡੀਡੇਟ ਹੋਣਗੇ ਉਨ੍ਹਾਂ ਨੂੰ ਵੀ ਮੌਕਾ ਦਿੱਤਾ ਜਾਵੇਗਾ ਅਤੇ ਅੱਜ ਪਾਰਟੀ ਪ੍ਰਧਾਨ ਦੀ ਜਗ੍ਹਾ ਤੇ ਕੁਲਜੀਤ ਸਿੰਘ ਨਾਗਰਾ ਦੀ ਡਿਊਟੀ ਲਗਾਈ ਗਈ ਹੈ
ਓਥੇ ਹੀ ਗੱਲਬਾਤ ਦੌਰਾਨ ਸਾਧੂ ਸਿੰਘ ਧਰਮਸੋਤ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ਅੱਜ ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਪਹੁੰਚ ਰਹੇ ਹਨ ਅਤੇ ਉਹਨਾ ਦਾ ਸਵਾਗਤ ਕਰਨ ਦੇ ਲਈ ਸਾਰੇ ਹੀ ਵਰਕਰ ਸਾਹਿਬਾਨ ਇਥੇ ਪਹੁੰਚੇ ਹਨ [
ਜਦੋਂ ਮੀਡੀਆ ਕਰਮੀਆਂ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਸਵਾਲ ਪੁੱਛੇ ਗਏ ਤਾਂ ਉਹਨਾਂ ਇਹਨਾਂ ਸਵਾਲਾਂ ਦੇ ਜਵਾਬ ਦੇਣ ਤੋਂ ਭਜਦੇ ਨਜ਼ਰ ਆਏ ।

