Site icon Geo Punjab

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮਾਨਸਾ ਵਿਖੇ ਹੋਵੇਗੀ



ਪੰਜਾਬ ਕੈਬਨਿਟ ਦੀ ਮੀਟਿੰਗ ਦਾ ਲਿਖਤੀ ਏਜੰਡਾ ਮੌਕੇ ‘ਤੇ ਪੇਸ਼ ਕੀਤਾ ਜਾਵੇਗਾ ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਮਾਨਸਾ ਵਿਖੇ ਹੋਣ ਜਾ ਰਹੀ ਹੈ।ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਵਾਲੀ ਹੈ। ਰਿਪੋਰਟਾਂ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਤਨਖਾਹਾਂ ‘ਚ ਵਾਧੇ ਦਾ ਵੱਡਾ ਤੋਹਫਾ ਮਿਲ ਸਕਦਾ ਹੈ। ਹਾਲਾਂਕਿ ਮੀਟਿੰਗ ਦਾ ਲਿਖਤੀ ਏਜੰਡਾ ਮੌਕੇ ‘ਤੇ ਹੀ ਪੇਸ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਰਾਜ ਦੇ ਫੰਡਾਂ ਵਿੱਚ ਕੀਤੀ ਕਟੌਤੀ ਵਿਰੁੱਧ ਮਤਾ ਪਾਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਵਲੰਟੀਅਰ, ਸਿੱਖਿਆ ਪ੍ਰੋਵਾਈਡਰ ਅਤੇ ਹੋਰ ਨਾਵਾਂ ’ਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਵੱਡੀ ਗਿਣਤੀ ਗੈਰ-ਸਿੱਖਿਅਤ ਅਧਿਆਪਕ 1000 ਰੁਪਏ ਤੋਂ ਲੈ ਕੇ 10-12000 ਰੁਪਏ ਤੱਕ ਤਨਖਾਹ ਲੈਂਦੇ ਹਨ। ਭਾਵੇਂ ਕਾਨੂੰਨੀ ਅੜਚਨਾਂ ਕਾਰਨ ਉਹ ਪੱਕੇ ਮੁਲਾਜ਼ਮਾਂ ਵਜੋਂ ਪੱਕੇ ਨਹੀਂ ਹੋ ਸਕਦੇ ਪਰ ਕੈਬਨਿਟ ਸਬ-ਕਮੇਟੀ ਨੇ ਇਨ੍ਹਾਂ ਦੀਆਂ ਤਨਖ਼ਾਹਾਂ ਵਧਾਉਣ ਦੀ ਯੋਜਨਾ ਤਿਆਰ ਕਰ ਲਈ ਹੈ। ਦਾ ਅੰਤ

Exit mobile version