Site icon Geo Punjab

ਪੰਜਾਬ ਗਵਰਨਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਮੋਰਚੇ ਦੀ ਸਮਾਪਤੀ ਦਾ ਕੀਤਾ ਐਲਾਨ


ਚੰਡੀਗੜ੍ਹ: 26 ਨਵੰਬਰ ਤੋਂ ਮੋਹਾਲੀ-ਚੰਡੀਗੜ੍ਹ ਦੇ ਬਾਰਡਰ ਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਮੋਰਚਾ ਉਲੀਕਿਆਂ ਹੋਇਆ ਸੀ। ਅੱਜ ਮੋਰਚੇ ਦਾ ਤੀਜਾ ਦਿਨ ਸੀ। ਅੱਜ ਕਿਸਾਨ ਮੋਰਚੇ ਦੇ ਆਗੂਆਂ ਨੂੰ ਪੰਜਾਬ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਵੱਲੋਂ ਮੁਲਾਕਾਤ ਦਾ ਸੱਦਾ ਦਿੱਤਾ ਗਿਆ ਸੀ। ਅੱਜ ਗਵਰਨਰ ਨਾਲ ਹੋਈ ਮੀਟਿੰਗ ਵਿਚ ਕਿਸਾਨਾਂ ਨੇ ਮੋਰਚੇ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ, ਉਥੇ ਹੀ ਚੇਤਾਵਨੀ ਵੀ ਦਿੱਤੀ ਕਿ, ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਨਾ ਮੰਨਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਕਿਸਾਨੀ ਮੋਰਚਾ ਖ਼ਤਮ, ਸਰਕਾਰ ਨੇ ਮੰਨੀਆਂ ਮੰਗਾਂ, ਜਥੇਬੰਦੀਆਂ ਨੇ ਕੀਤਾ ਨਵਾਂ ਐਲਾਨ | Mohali Protest | D5 News
ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਕਿਸਾਨਾਂ ਦੀ ਅੱਜ ਪੰਜਾਬ ਭਵਨ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਫ਼ੈਸਲਾਂ ਲਿਆ ਗਿਆ ਕਿ ਕਿਸਾਨਾਂ ਦੀ ਅਗਲੀ ਮੀਟਿੰਗ ਹੁਣ ਮੁੱਖ ਮੰਤਰੀ ਭਗਵੰਤ ਨਾਲ 19 ਦਸਬੰਰ ਨੂੰ ਮੀਟਿੰਗ ਹੋਵੇਗੀ।
 

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version