ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਵਿਧਾਨ ਸਭਾ ਵਿੱਚ ਪੇਸ਼ ਹੋ ਸਕਦੇ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ। ਥਾਣਾ ਕੋਟਕਪੂਰਾ ਦੇ ਏਐਸਆਈ ਬੋਹੜ ਸਿੰਘ ਤੋਂ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ। ASI ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ। ਗੈਂਗਸਟਰ ਤੋਂ 1 ਲੱਖ ਦੀ ਰਿਸ਼ਵਤ ਆਪਣੇ ਖਾਤੇ ‘ਚ ਮਿਲੀ ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਏ.ਐੱਸ.ਆਈ ਬੋਹੜ ਸਿੰਘ ‘ਤੇ ਗੈਂਗਸਟਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਇਹ ਮਾਮਲਾ ਸਦਨ ਵਿੱਚ ਉਠਾਇਆ ਗਿਆ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਏਐਸਆਈ ਬੋਹੜ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਡੀ.ਜੀ.ਪੀ. ਗੌਰਵ ਯਾਦਵ ਨੂੰ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੌਰਵ ਯਾਦਵ ਅੱਜ ਵਿਧਾਨ ਸਭਾ ‘ਚ ਪੇਸ਼ ਹੋ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
