ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਦੇ ਧਨਾਢ ਵਿਅਕਤੀਆਂ ਨੂੰ ਧਮਕੀ ਭਰੇ ਫੋਨ ਕਰਕੇ ਫਿਰੌਤੀ ਦੀ ਮੰਗ ਕਰਦੇ ਸਨ। ਫੜੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ ਬੌਬੀ ਸ਼ੂਟਰ (24) ਵਜੋਂ ਹੋਈ ਹੈ ਜੋ ਕਿ ਪਟਿਆਲਾ ਦੇ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਹੈ ਅਤੇ ਪੇਸ਼ੇ ਤੋਂ ਟੈਕਸੀ ਡਰਾਈਵਰ ਹੈ। ਪੁਲੀਸ ਟੀਮ ਨੇ ਉਸ ਕੋਲੋਂ ਦੋ ਜਿੰਦਾ ਕਾਰਤੂਸਾਂ ਸਮੇਤ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ। ਪੇਸ਼ੀ ਵਾਲੇ ਦਿਨ ਸੀ.ਐਮ ਮਾਨ ਵੱਲੋਂ ਭੇਜੀ ਗਈ ਚਿੱਠੀ, ਜਥੇਦਾਰ ਨੇ ਮੀਡੀਆ ਸਾਹਮਣੇ ਲਿਆਂਦਾ ਹੈ। ਡੀ5 ਚੈਨਲ ਪੰਜਾਬੀ ਦੇ ਏਆਈਜੀ ਐਸਐਸਓਸੀ ਐਸਏਐਸ ਮੋਹਾਲੀ ਅਸ਼ਵਨੀ ਕਪੂਰ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਵੱਲੋਂ ਜਬਰੀ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੇ ਫੋਨ ਕਾਲਾਂ ਦੀਆਂ ਕਈ ਰਿਪੋਰਟਾਂ ਤੋਂ ਬਾਅਦ, ਪੁਲਿਸ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਅਗਾਊਂ ਖੁਫੀਆ ਸੂਚਨਾਵਾਂ ਇਕੱਠੀਆਂ ਕਰ ਕੇ ਪੁਲਿਸ ਨੇ ਬੌਬੀ ਨੂੰ ਜ਼ਿਲ੍ਹਾ ਖੰਨਾ ਤੋਂ ਕਾਬੂ ਕੀਤਾ ਹੈ। ਰਾਜ ਵੜਿੰਗ ਦਾ ਗਠਜੋੜ ‘ਤੇ ਵੱਡਾ ਬਿਆਨ, ਜਲਦ ਹੋਵੇਗਾ ਫੈਸਲਾ! | ਡੀ5 ਚੈਨਲ ਪੰਜਾਬੀ ਦੇ ਏਆਈਜੀ ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੁਹਾਲੀ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਨਾਈਟ ਕਲੱਬ ਅਤੇ ਬਾਰ ਮਾਲਕਾਂ ਸਮੇਤ ਅਮੀਰ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਦਾ ਸੀ। ਵਰਨਣਯੋਗ ਹੈ ਕਿ 24-06-2023 ਨੂੰ ਐਫਆਈਆਰ ਨੰਬਰ 10 ਮਿਤੀ 24-06-2023 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਵਿਖੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਸੀ। s own and geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।