ਪੰਜਾਬ: ਫਰੀਦਕੋਟ ਵਿੱਚ ਬਾਈਕ-ਕਾਰ ਹਾਦਸੇ ਵਿੱਚ ਤਿੰਨ ਦੀ ਮੌਤ ਪੰਜਾਬ ਦੇ #ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ ਵਿੱਚ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਤਿੰਨ ਦੀ ਮੌਤ ਹੋ ਗਈ। ਬਾਈਕ ‘ਤੇ ਸਵਾਰ ਇੱਕੋ ਪਰਿਵਾਰ ਦੇ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਗਈ, ਇਨ੍ਹਾਂ ਨੌਜਵਾਨਾਂ ‘ਚੋਂ ਇਕ ਦੇ ਪਿਤਾ ਦੀ ਦੋ ਦਿਨ ਪਹਿਲਾਂ ਮੌਤ ਹੋ ਗਈ ਸੀ।