Site icon Geo Punjab

ਪੰਜਾਬ ਰੈਵੀਨਿਊ ਸਟਾਫ਼ ਨੇ ਕੀਤੀ ਹੜਤਾਲ


ਪੰਜਾਬ ਰੈਵੇਨਿਊ ਸਟਾਫ਼ ਨੇ ਹੜਤਾਲ ਖ਼ਤਮ ਕੀਤੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਮਾਲ ਵਿਭਾਗ ਦੇ ਕਰਮਚਾਰੀਆਂ ਨੇ ਬੁੱਧਵਾਰ ਨੂੰ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਐਨ.ਓ.ਸੀ. ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੋਈ ਉਲਝਣ ਨਾ ਹੋਵੇ। ਉਨ੍ਹਾਂ ਸਮੂਹ ਮੁਜ਼ਾਹਰਾਕਾਰੀ ਮੁਲਾਜ਼ਮਾਂ ਨੂੰ ਵਡੇਰੇ ਲੋਕ ਹਿੱਤ ਵਿੱਚ ਤੁਰੰਤ ਡਿਊਟੀ ’ਤੇ ਜੁਟ ਜਾਣ ਦੀ ਅਪੀਲ ਕੀਤੀ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੰਤਰੀ ਨੂੰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ ‘ਤੇ ਵਾਪਸ ਆਉਣ ਦਾ ਭਰੋਸਾ ਦਿੱਤਾ। ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੀਨਿਊ ਆਫੀਸਰਜ਼ ਐਸੋਸੀਏਸ਼ਨ ਦੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

Exit mobile version