ਪੰਜਾਬ ਵਿਧਾਨ ਸਭਾ ਦਾ ਸੈਸ਼ਨ ਮੰਗਲਵਾਰ ਤੋਂ ਸ਼ੁਰੂ ਹੋ ਰਿਹਾ ਹੈ। ਸੁਪਰੀਮ ਕੋਰਟ ਵਿੱਚ ਪਿਛਲੇ ਸੈਸ਼ਨਾਂ ਨੂੰ ਜਾਇਜ਼ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਇਸ ਸੈਸ਼ਨ ਦੌਰਾਨ ਚਾਰ ਵਿਧਾਇਕਾਂ ਨੂੰ ਪੇਸ਼ ਕਰ ਸਕਦੀ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਵੀ ਅੱਜ ਤੋਂ ਸ਼ੁਰੂ ਹੋ ਰਹੇ ਸੈਸ਼ਨ ਲਈ ਕਮਰ ਕੱਸ ਲਈ ਹੈ। ਨਸ਼ਿਆਂ, ਕਾਨੂੰਨ ਵਿਵਸਥਾ, ਨਾਜਾਇਜ਼ ਮਾਈਨਿੰਗ ਦੇ ਮੁੱਦਿਆਂ ‘ਤੇ ਵਿਰੋਧੀ ਧਿਰ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਸੈਸ਼ਨ ਦੌਰਾਨ ਪੰਜ ਬਿੱਲ ਪੇਸ਼ ਕਰਨ ਦੀ ਤਜਵੀਜ਼ ਹੈ ਜਿਹਨਾਂ ਵਿਚੋਂ ਤਿੰਨ ਵਿੱਤੀ ਬਿੱਲਾਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਮਨਜ਼ੂਰੀ ਦੇ ਚੁੱਕੇ ਹਨ। ਇਹਨਾਂ ਬਿੱਲਾਂ ਵਿਚ ਪੰਜਾਬ ਗੁਡਜ਼ ਐਂਡ ਸਰਵਿਸਿਜ਼ (ਸੋਧ) ਬਿੱਲ 2023, ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023, ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ।ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਵਿਧਾਇਕ ਦਲ ਦੀ ਮੀਟਿੰਗ ਸੱਦੀ ਹੈ। ਸੈਸ਼ਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.