Site icon Geo Punjab

ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕੇਸ਼ਾਹੀ: ਅਮਨ ਅਰੋੜਾ

ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕੇਸ਼ਾਹੀ: ਅਮਨ ਅਰੋੜਾ

-ਲਾਇਨਮੈਨ ਅਤੇ ਸਹਾਇਕ ਲਾਇਨਮੈਨ,ਐਸ.ਐਸ. ਸੀ, ਯੂ.ਡੀ.ਸੀ ਅਤੇ ਐਲ.ਡੀ.ਸੀ ਦਸ ਸਾਲਾਂ ਤੋਂ ਕਰ ਰਹੇ ਹਨ ਪੇ- ਬੈਂਡ ਲਾਗੂ ਹੋਣ ਦਾ ਇੰਤਜਾਰ

ਚੰਡੀਗੜ੍ਹ, 21 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਦੀ ਚੰਨੀ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਤੋਂ ਸੂਬੇ ਦੇ ਬਿਜਲੀ ਮੁਲਾਜ਼ਮਾਂ ਨੂੰ ਪੇ- ਬੈਂਡ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਜ਼ਮ ਸੂਬੇ ਦੀ ਖੇਤੀਬਾੜੀ, ਲੋਕਾਂ ਦੇ ਘਰਾਂ ਅਤੇ ਉਦਯੋਗਾਂ ਨੂੰ ਬਿਜਲੀ ਸਪਲਾਈ ਦੀ ਉਚਿਤ ਵਿਵਸਥਾ ਕਰਦੇ ਹਨ। ਇਹ ਮੁਲਾਜ਼ਮ ਪਿਛਲੇ 10 ਸਾਲਾਂ ਤੋਂ ਪੇ- ਬੈਂਡ ਲਾਗੂ ਹੋਣ ਦਾ ਇੰਤਜਾਰ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬਿਜਲੀ ਮੁਲਾਜ਼ਮਾਂ ਨੇ ਅੱਜ ਅਮਨ ਅਰੋੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਪਿਆਂ ਅਤੇ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਤੋਂ ਅੱਖਾਂ ਫੇੇਰਨ ਦੀ ਨੀਤੀ ਕਾਰਨ ਲਾਇਨਮੈਨ, ਸਹਾਇਕ ਲਾਇਨਮੈਨ, ਐਸ.ਐਸ.ਏ, ਯੂ.ਡੀ.ਸੀ. ਅਤੇ ਐਲ.ਡੀ.ਸੀ ਦੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਬਿਜਲੀ ਮੁਲਾਜ਼ਮ 1 ਦਸੰਬਰ 2011 ਤੋਂ ਪੇ- ਬੈਂਡ ਲਾਗੂ ਹੋਣ ਦਾ ਇੰਤਜਾਰ ਰਹੇ ਰਹੇ ਹਨ। ਉਨ੍ਹਾਂ ਦੱÇਆ ਕਿ ਸਾਲ 2011 ਵਿੱਚ ਬਿਜਲੀ ਮੁਲਾਜ਼ਮਾਂ ਦੇ ਸੋਧੇ ਹੋਏ ਪੇ- ਬੈਂਡ ਮੰਨਜੂਰ ਕੀਤੇ ਗਏ ਸਨ ਅਤੇ ਇਨਾਂ ਨੂੰ ਜੇ.ਈ ਤੋਂ ਲੈ ਕੇ ਉਪਰਲੇ ਅਹੁਦਿਆਂ ’ਤੇ ਲਾਗੂ ਕੀਤਾ ਗਿਆ ਸੀ। ਬਾਵਜੂਦ ਇਸ ਦੇ ਲਾਇਨਮੈਨ, ਸਹਾਇਕ ਲਾਇਨਮੈਨ, ਐਸ.ਐਸ.ਏ, ਯੂ.ਡੀ.ਸੀ. ਅਤੇ ਐਲ.ਡੀ.ਸੀ ਦੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਬਿਜਲੀ ਮੁਲਾਜ਼ਮ ’ਤੇ ਲਾਗੂ ਨਾ ਕਰਕੇ ਉਨ੍ਹਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ।
ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਭਾਵੇਂ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਰਹੀ ਹੋਵੇ ਜਾਂ ਫਿਰ ਕਾਂਗਰਸ ਦੇ ਕੈਪਟਨ ਦੀ ਸਰਕਾਰ ਜਾਂ ਹੁਣ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ, ਕਿਸੇ ਨੇ ਵੀ ਬਿਜਲੀ ਮੁਲਾਜ਼ਮਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਭਾਵੇਂ ਚੰਨੀ ਸਰਕਾਰ 2022 ਦੀਆਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਲੋਕਾਂ ਨਾਲ ਝੂਠੇ- ਸੱਚੇ ਵਾਅਦੇ ਕਰ ਰਹੀ ਹੈ, ਪਰ ਪੰਜਾਬ ਵਿੱਚ ਪਾਵਰ ਦੀ ਵਿਵਸਥਾ ਕਰਨ ਵਾਲੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਛੇਤੀ ਤੋਂ ਛੇਤੀ ਲਾਗੂ ਕਰਨੀਆਂ ਚਾਹੀਦੀਆਂ ਹਨ।
‘ਆਪ’ ਆਗੂ ਨੇ ਕਿਹਾ ਜਦੋਂ ਕਦੇ ਵੀ ਬਿਜਲੀ ਮੁਲਾਜ਼ਮ ਪੇ- ਬੈਂਡ ਅਤੇ ਹੋਰ ਮੰਗਾਂ ਦੇ ਸੰਬੰਧ ਵਿੱਚ ਗੱਲਬਾਤ ਕਰਕੇ ਹਨ ਤਾਂ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਉਨ੍ਹਾਂ ਦੀ ਗੱਲ ਨਹੀਂ ਸੁਣਦੇ। ਇਸ ਕਾਰਨ 15 ਨਵੰਬਰ 2021 ਨੂੰ ਸਾਰੇ ਮੁਲਾਜ਼ਮ ਨੇ ਪਹਿਲਾਂ ਦੋ ਦਿਨਾਂ ਦੀ ਸਮੂਹਿਕ ਛੁੱਟੀ ਕੀਤੀ ਸੀ ਅਤੇ ਹੁਣ ਫਿਰ ਉਹ 26 ਨਵੰਬਰ ਤੱਕ ਲਗਾਤਾਰ ਛੁੱਟੀ ’ਤੇ ਹਨ। ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਮੁਲਾਜਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਕਿ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜੇ ਜਲਦੀ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ ਆਪਣੀ ਛੁੱਟੀ ਦੀ ਮਿਆਦ ਹੋਰ ਵਧਾ ਕੇ ਆਪਣੇ ਸੰਘਰਸ਼ ਨੂੰ ਤੇਜ਼ ਕਰਨਗੇ, ਜਿਸ ਲਈ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਹੋਣਗੇ।
ਅਮਨ ਅਰੋੜਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾਂਦਾ ਤਾਂ ਆਮ ਆਦਮੀ ਪਾਰਟੀ ਬਿਜਲੀ ਮੁਲਾਜ਼ਮਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰੇਗੀ।

Exit mobile version